21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੰਦਗੀ ਦਾ ਘਰ ਬਣਿਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉੱਚ ਅਧਿਕਾਰੀਆਂ ਦੇ ਨੱਕ ਹੇਠ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ ਪੇਸ਼ ਕਰ ਰਹੇ ਨਰਕ ਦਾ ਨਜ਼ਾਰਾ

ਫ਼ਿਰੋਜ਼ਪੁਰ,21 ਨਵੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਪਣੇ ਦਫ਼ਤਰਾਂ ਦੇ ਆਲੇ-ਦੁਆਲੇ ਹੀ ਜੇਕਰ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਣ, ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਰਸਤਿਆਂ ’ਤੇ ਵਗ ਰਿਹਾ ਹੋਵੇ ਅਤੇ ਹਰ ਪਾਸੇ ਬਦਬੂ ਫੈਲੀ ਹੋਵੇ ਤਾਂ ਇਸ ਤੋਂ ਪ੍ਰਬੰਧਕੀ ਪ੍ਰਣਾਲੀ ਦੀ ਕਾਰਗੁਜ਼ਾਰੀ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅਜਿਹਾ ਹੀ ਨਜ਼ਾਰਾ ਇਨ੍ਹੀਂ ਦਿਨੀਂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.

Ad Position 21
No active advertisement
ਕੰਪਲੈਕਸ ਦੇ ਅੰਦਰ ਬਣੀ ਕੰਟੀਨ ਦੇ ਬਾਹਰ ਸੁੱਟੀਆਂ ਹੋਈਆਂ ਸ਼ਰਾਬ ਦੀਆਂ ਬੋਤਲਾਂ। 22-11-2026
ਫ਼ਿਰੋਜ਼ਪੁਰ,21 ਨਵੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਪਣੇ ਦਫ਼ਤਰਾਂ ਦੇ ਆਲੇ-ਦੁਆਲੇ ਹੀ ਜੇਕਰ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਣ, ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਰਸਤਿਆਂ ’ਤੇ ਵਗ ਰਿਹਾ ਹੋਵੇ ਅਤੇ ਹਰ ਪਾਸੇ ਬਦਬੂ ਫੈਲੀ ਹੋਵੇ ਤਾਂ ਇਸ ਤੋਂ ਪ੍ਰਬੰਧਕੀ ਪ੍ਰਣਾਲੀ ਦੀ ਕਾਰਗੁਜ਼ਾਰੀ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅਜਿਹਾ ਹੀ ਨਜ਼ਾਰਾ ਇਨ੍ਹੀਂ ਦਿਨੀਂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਵਿਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸਫ਼ਾਈ ਪ੍ਰਬੰਧਾਂ ਦੀਆਂ ਧੱਜੀਆਂ ਉੱਡਦੀਆਂ ਦਿਖਾਈ ਦੇ ਰਹੀਆਂ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਿਸੇ ਵੀ ਪਾਸਿਓਂ ਦਾਖ਼ਲ ਹੋਣ ’ਤੇ ਲੋਕਾਂ ਦਾ ਸਵਾਗਤ ਸਾਫ਼-ਸੁਥਰੇ ਵਾਤਾਵਰਨ ਦੀ ਬਜਾਏ ਗੰਦਗੀ ਦੇ ਢੇਰ, ਸੀਵਰੇਜ ਦੀ ਲੀਕੇਜ ਅਤੇ ਬਦਬੂ ਨਾਲ ਹੁੰਦਾ ਹੈ। ਡੀ.ਸੀ. ਦਫ਼ਤਰ ਵਾਲੇ ਬਲਾਕ ਨੂੰ ਛੱਡ ਕੇ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਵਿੱਚ ਥਾਂ-ਥਾਂ ਕੂੜਾ-ਕਰਕਟ ਖਿੱਲਰਿਆ ਪਿਆ ਹੈ ਅਤੇ ਕਈ ਥਾਵਾਂ ’ਤੇ ਸੀਵਰੇਜ ਦਾ ਗੰਦਾ ਪਾਣੀ ਲੀਕ ਹੋ ਰਿਹਾ ਹੈ। ਇਨ੍ਹਾਂ ਗੰਦੇ ਪਾਣੀ ਵਾਲੀਆਂ ਥਾਵਾਂ ’ਤੇ ਮੱਛਰਾਂ ਦੀ ਭਰਮਾਰ ਵੀ ਦੇਖਣ ਨੂੰ ਮਿਲਦੀ ਹੈ। ਸਥਿਤੀ ਇਹ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਅਤੇ ਇੱਥੇ ਰੋਜ਼ਾਨਾ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਗੰਦਗੀ ਵਿਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਾਲ 2011 ਵਿਚ ਬਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬਣਿਆਂ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸ ਨੂੰ ਅਜੇ ਤੱਕ ਨਿਯਮਤ ਸੀਵਰੇਜ ਪ੍ਰਣਾਲੀ ਨਾਲ ਨਹੀਂ ਜੋੜਿਆ ਗਿਆ ਅਤੇ ਨਾ ਹੀ ਇੱਥੇ ਗੰਦੇ ਪਾਣੀ ਦੀ ਨਿਕਾਸੀ ਤੇ ਸੋਧ ਲਈ ਕੋਈ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਕਾਰਨ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ । ਜੇਕਰ ਜ਼ਿਲ੍ਹੇ ਦੇ ਮੁੱਖ ਪ੍ਰਸ਼ਾਸਨਿਕ ਕੇਂਦਰ ਵਿਚ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ ਤਾਂ ਸ਼ਹਿਰ ਦੇ ਹੋਰਨਾਂ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਦੀ ਸਥਿਤੀ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ। ਸਭ ਤੋਂ ਹੈਰਾਨੀਜਨਕ ਅਤੇ ਚਿੰਤਾਜਨਕ ਸਥਿਤੀ ਸਿਵਲ ਸਰਜਨ ਦਫ਼ਤਰ ਦੇ ਆਲੇ-ਦੁਆਲੇ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ, ਡੇਂਗੂ ਤੋਂ ਬਚਾਅ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਵਾਲੇ ਸਿਹਤ ਵਿਭਾਗ ਦੇ ਦਫ਼ਤਰ ਦੇ ਨੇੜੇ ਹੀ ਗੰਦਗੀ ਦੇ ਵੱਡੇ-ਵੱਡੇ ਢੇਰ ਅਤੇ ਸੀਵਰੇਜ ਦੀ ਲੀਕੇਜ ਮੌਜੂਦ ਹੈ। ਦਫ਼ਤਰ ਨੂੰ ਜਾਣ ਵਾਲੇ ਰਸਤੇ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਮੱਛਰਾਂ ਦੀ ਪੈਦਾਵਾਰ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ। ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ‘ਡੇਂਗੂ ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਜਾਗਰੂਕ ਕੀਤਾ ਜਾਂਦਾ ਹੈ, ਪਰ ਆਪਣੇ ਹੀ ਦਫ਼ਤਰ ਦੇ ਨੇੜੇ ਅਜਿਹੇ ਹਾਲਾਤ ਹੋਣਾ ‘ਦੀਵੇ ਥੱਲੇ ਹਨੇਰਾ’ ਵਾਲੀ ਕਹਾਵਤ ਨੂੰ ਸੱਚ ਸਾਬਤ ਕਰਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਜਦੋਂ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਚਲ ਰਹੀ ਹੈ। ਉਨ੍ਹਾਂ ਵਲੋਂ ਹੋਰ ਕੋਈ ਵੀ ਇਸ ਸਬੰਧੀ ਜਵਾਬ ਨਹੀਂ ਦਿੱਤਾ ਗਿਆ। ਜਦੋਂ ਅਗਲੇ ਦਿਨ ਫਿਰ ਫੋਨ ’ਤੇ ਸੰਪਰਕ ਕਰਨਾ ਚਾਹਿਆ ਤਾਂ ਸੰਪਰਕ ਨਹੀਂ ਹੋਇਆ। ਸੂਤਰਾਂ ਅਨੁਸਾਰ ਸਿਵਲ ਸਰਜਨ ਦਫ਼ਤਰ ਵਲੋਂ ਵੀ ਕਈ ਵਾਰ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰ ਸਬੰਧਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ ਕਿ ਕੰਪਲੈਕਸ ਵਿਚ ਖੜ੍ਹਾ ਗੰਦਾ ਪਾਣੀ ਅਤੇ ਗੰਦਗੀ ਮੱਛਰਾਂ ਦੇ ਲਾਰਵੇ ਦੀ ਪੈਦਾਵਾਰ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਇੱਥੇ ਕੰਮ ਕਰਨ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਸਬੰਧੀ ਜਦੋਂ ਉੱਥੇ ਕੰਮ ਕਰਵਾਉਣ ਆਏ ਇਕ ਵਿਅਕਤੀ ਨਾਲ ਗੱਲਬਾਤ ਕੀਤੀ ਤਾਂ ਉਸਨੇ ਦੱਸਿਆ ਕਿ ਸਿਵਲ ਸਰਜਨ ਜੋ ਕਿ ਆਪ ਹੀ ਗੰਦਗੀ ਦੇ ਢੇਰਾਂ ਦੇ ਵਿਚ ਦੱਬੇ ਹੋਏ ਹਨ। ਕੰਪਲੈਕਸ ਦੀ ਕੰਟੀਨ ਦੇ ਬਾਹਰ ਵੀ ਸ਼ਰਾਬ ਦੀਆਂ ਖਾਲੀ ਬੋਤਲਾਂ ਪਈਆਂ ਦੇਖਣ ਨੂੰ ਮਿਲ ਰਹੀਆਂ ਹਨ ਜੋ ਸਰਕਾਰੀ ਦਫ਼ਤਰਾਂ ਦੀ ਕੰਟੀਨ ਵਿਚ ਸਫ਼ਾਈ ਅਤੇ ਅਨੁਸ਼ਾਸਨ ਦੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਇਸੇ ਤਰ੍ਹਾਂ ਤਹਿਸੀਲ ਵਾਲੇ ਪਾਸੇ ਹੇਠਲੀ ਪਾਰਕਿੰਗ ਵਿਚ ਵੀ ਕੂੜੇ ਦੇ ਢੇਰ ਲੱਗੇ ਹੋਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੱਧਰ ਦੇ ਕਈ ਮਹੱਤਵਪੂਰਨ ਵਿਭਾਗਾਂ ਦੇ ਦਫ਼ਤਰ ਸਥਿਤ ਹਨ। ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਆਪਣੇ ਸਰਕਾਰੀ ਕੰਮਾਂ ਲਈ ਪਹੁੰਚਦੇ ਹਨ। ਇਸ ਦੇ ਨਾਲ ਹੀ ਸੈਂਕੜੇ ਅਧਿਕਾਰੀ ਅਤੇ ਕਰਮਚਾਰੀ ਇੱਥੇ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਅਜਿਹੇ ਵਿਚ ਸਫ਼ਾਈ ਪ੍ਰਬੰਧਾਂ ਦੀ ਇਹ ਹਾਲਤ ਨਾ ਸਿਰਫ਼ ਲੋਕਾਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਹੈ, ਸਗੋਂ ਸਰਕਾਰੀ ਦਫ਼ਤਰਾਂ ਦੇ ਵਾਤਾਵਰਨ ਅਤੇ ਅਕਸ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ ਅਗਲੀ ਖ਼ਬਰ ਆਪ’ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਟੈਂਕੀ ’ਤੇ ਚੜ੍ਹੇ ਪੰਚਾਇਤ ਮੈਂਬਰ ਨੂੰ ਟਿਕਟ ਦੇ ਦਾਅਵੇਦਾਰ ਆਗੂ ਨੇ ਹੀ ਹੇਠਾਂ ਉਤਾ...
Ad Position 24