ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ
ਫਿਰੋਜ਼ਪੁਰ, 21 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ ਦੀ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ ਪੰਜਾਬ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਦਿਹਾਤੀ ਦੇ ਪਿੰਡ ਵਾੜਾ ਭਾਈਕੇ ਵਿਚ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ ਗਏ। ਇਸ ਉਪਰਾਲੇ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ਵਿਚ ਰਾਹਤ ਦੇਣ ਅਤੇ ਸਮਾਜਿਕ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ।
ਫਿਰੋਜ਼ਪੁਰ, 21 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ ਦੀ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਮਹਿਲਾ ਮੋਰਚਾ ਪੰਜਾਬ ਬੀਬੀ ਰਾਜਵਿੰਦਰ ਕੌਰ ਸਿਆਲ ਵਲੋਂ ਦਿਹਾਤੀ ਦੇ ਪਿੰਡ ਵਾੜਾ ਭਾਈਕੇ ਵਿਚ ਲੋੜਵੰਦ ਪਰਿਵਾਰਾਂ ਨੂੰ ਸਰਦੀਆਂ ਦੇ ਕੱਪੜੇ ਵੰਡੇ ਗਏ। ਇਸ ਉਪਰਾਲੇ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ਵਿਚ ਰਾਹਤ ਦੇਣ ਅਤੇ ਸਮਾਜਿਕ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਗਿਆ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ ਸਾਡਾ ਨੈਤਿਕ ਫਰਜ਼ ਹੈ। ਸਰਦੀਆਂ ਦੇ ਮੌਸਮ ਵਿਚ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਇਕ ਨੇਕ ਉਪਰਾਲਾ ਹੈ ਅਤੇ ਅਜਿਹੇ ਸਮਾਜ ਸੇਵੀ ਕਾਰਜਾਂ ਨਾਲ ਆਪਸੀ ਸਾਂਝ, ਭਾਈਚਾਰਕ ਸਦਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸਾਥ ਦੇਣਾ ਹਮੇਸ਼ਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਉਪਰਾਲੇ ਦੀ ਪਿੰਡ ਵਾਸੀਆਂ ਵਲੋਂ ਸ਼ਲਾਘਾ ਕੀਤੀ ਗਈ ਅਤੇ ਲੋੜਵੰਦ ਪਰਿਵਾਰਾਂ ਨੇ ਇਸ ਸਹਾਇਤਾ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਡਾ. ਕੁਲਦੀਪ ਸਿੰਘ ਧੀਰਾ ਪੱਤਰਾਂ, ਕਾਰਜਕਾਰਨੀ ਮੈਂਬਰ ਭਾਜਪਾ ਐੱਸ.ਸੀ. ਮੋਰਚਾ ਪੰਜਾਬ, ਸੀਨੀਅਰ ਭਾਜਪਾ ਆਗੂ ਸੁਖਮੰਦਰ ਸਿੰਘ ਮਿਸ਼ਰੀਵਾਲਾ, ਭਾਜਪਾ ਆਗੂ ਜਗਮੋਹਨ ਸਿੰਘ ਰੁਕਣਾ ਬੇਗੂ, ਕਮਲ ਗਿੱਲ ਸੋਨੂੰ, ਸਹਿ-ਪ੍ਰਭਾਰੀ ਭਾਜਪਾ ਕਿਸਾਨ ਮੋਰਚਾ ਆਈ.ਟੀ. ਸੈੱਲ ਪੰਜਾਬ, ਬਾਬਾ ਸੂਰਜ ਸਿੰਘ ਸਿਆਲ, ਬਾਬਾ ਹਰਮਨ ਸਿੰਘ ਸਿਆਲ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।