21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਐੱਮ. ਸ੍ਰੀ ਸਰਕਾਰੀ ਸਕੂਲ ਫ਼ਿਰੋਜ਼ਪੁਰ ਵਿਖੇ ਦੋ ਰੋਜ਼ਾ ਬਲਾਕ ਪ੍ਰਦਰਸ਼ਨੀ ਮੇਲਾ ਸੰਪੰਨ ਵਿਦਿਆਰਥੀਆਂ ਨੇ ਕਲਾਤਮਕ ਮਾਡਲਾਂ ਰਾਹੀਂ ਦਿਖਾਈ ਆਪਣੀ ਸਿਰਜਣਾਤਮਕ ਪ੍ਰਤਿਭਾ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਵਿਦਿਆਰਥੀਆਂ ਅੰਦਰ ਛੁਪੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਨਵੀਆਂ ਕਾਢਾਂ ਅਤੇ ਕਲਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਦੋ ਰੋਜ਼ਾ ਬਲਾਕ ਪ੍ਰਦਰਸ਼ਨੀ ਮੇਲਾ ਪੀ. ਐੱਮ.

Ad Position 21
No active advertisement
ਪੀ.ਐੱਮ ਸ੍ਰੀ ਸਕੂਲ ਵਿਖੇ ਲਗਾਏ ਬਲਾਕ ਪ੍ਰਦਰਸ਼ਨੀ ਮੇਲੇ ਮੌਕੇ ਵਿਦਿਆਰਥੀਆਂ ਵਲੋਂ ਲਗਾਏ ਸਟਾਲਾਂ ਨੂੰ ਦੇਖਦੇ ਮਹਿਮਾਨ ਅਤੇ ਪ੍ਰਬੰਧਕ। ਅਜੀਤ ਤਸਵੀਰ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਵਿਦਿਆਰਥੀਆਂ ਅੰਦਰ ਛੁਪੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਨਵੀਆਂ ਕਾਢਾਂ ਅਤੇ ਕਲਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਦੋ ਰੋਜ਼ਾ ਬਲਾਕ ਪ੍ਰਦਰਸ਼ਨੀ ਮੇਲਾ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਵਿਖੇ 19 ਅਤੇ 20 ਨਵੰਬਰ ਨੂੰ ਕਰਵਾਇਆ ਗਿਆ। ਇਸ ਮੇਲੇ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾਤਮਕ ਸੋਚ, ਸਿਰਜਣਾਤਮਿਕਤਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁੰਦਰ ਅਤੇ ਆਕਰਸ਼ਕ ਮਾਡਲ ਪੇਸ਼ ਕੀਤੇ। ਮੇਲੇ ਦੇ ਮੁੱਖ ਮਹਿਮਾਨ ਐੱਸ.ਐੱਮ.ਸੀ. ਦੇ ਚੇਅਰਮੈਨ ਕੇ.ਸੀ. ਅਰੋੜਾ ਅਤੇ ਵਾਈਸ ਚੇਅਰਮੈਨ ਰਾਕੇਸ਼ ਚਾਵਲਾ ਸਨ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਆਰਤੀ ਸਚਦੇਵਾ, ਸੀਮਾ ਗਰੋਵਰ, ਰਜਨੀ ਜੱਗਾ ਅਤੇ ਰਜਿੰਦਰ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ ਅਤੇ ਨਿਰਪੱਖ ਢੰਗ ਨਾਲ ਨਤੀਜੇ ਐਲਾਨੇ। ਮੁਕਾਬਲਿਆਂ ਦੇ ਪਹਿਲੇ ਦਿਨ ਮੇਜ਼ਬਾਨ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਨੇ ਥੀਮ-1 ਅਤੇ ਕੈਂਪ-2 ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਨੇ ਥੀਮ-3 ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਦੂਜੇ ਦਿਨ ਮੇਜ਼ਬਾਨ ਸਕੂਲ ਨੇ ਥੀਮ-1, ਥੀਮ-2 ਅਤੇ ਥੀਮ-3 ਤਿੰਨਾਂ ਵਿਚ ਪਹਿਲੇ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ। ਇਸ ਪ੍ਰਦਰਸ਼ਨੀ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸਕੂਲ ਮੁਖੀ ਲਖਵਿੰਦਰ ਸਿੰਘ, ਨੋਡਲ ਅਫ਼ਸਰ ਹਰਲੀਨ ਕੌਰ ਨੀਤੀਮਾ ਸ਼ਰਮਾ, ਸੁਖਦੀਪ ਕੌਰ, ਜਸਵਿੰਦਰ ਕੌਰ, ਧਰਿੰਦਰ ਸਚਦੇਵਾ, ਦਿਨੇਸ਼ ਕੁਮਾਰ, ਰਾਜੀਵ ਹਾਂਡਾ, ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਮੁਖੀ ਨੇ ਮੇਲੇ ਦੀ ਸਫਲਤਾ ਲਈ ਸਮੂਹ ਸਟਾਫ਼, ਭਾਗ ਲੈਣ ਵਾਲੇ ਸਕੂਲਾਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਨਵੀਂ ਸੋਚ ਅਤੇ ਸਿੱਖਣ ਦੀ ਭਾਵਨਾ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਮਹਿੰਦਰ ਕੌਰ ਕਾਹਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜ਼ਲੀਆਂ ਭੇਟ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਕਰਵਾਇਆ ਤੁਲਸੀ ਵਿਆਹ ਸਮਾਗਮ
Ad Position 24