21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡ. ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਵਕੀਲ ਭਾਈਚਾਰੇ ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਐਡਵੋਕੇਟ ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਪਹੁੰਚ ਕੇ ਸਮੂਹ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-2027 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਐਡਵੋਕੇਟ ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਪਹੁੰਚ ਕੇ ਸਮੂਹ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਵਕੀਲਾਂ ਨਾਲ ਵੱਖ-ਵੱਖ ਮੁੱਦਿਆਂ ਅਤੇ ਹਲਕੇ ਦੇ ਸਿਆਸੀ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਪ੍ਰਧਾਨ ਐਡਵੋਕੇਟ ਸੁਖਚੈਨ ਸਿੰਘ ਸੋਢੀ, ਸੈਕਟਰੀ ਐਡਵੋਕੇਟ ਹਰੀਸ਼ ਧਿੰਗੜਾ ਅਤੇ ਸਮੂਹ ਵਕੀਲ ਭਾਈਚਾਰੇ ਵਲੋਂ ਐਡਵੋਕੇਟ ਗੁਰਜੀਤ ਭੁੱਲਰ ਨੂੰ ਆਪਣਾ ਸਮਰਥਨ ਦੇਣ ਦੀ ਗੱਲ ਆਖੀ ਗਈ। ਇਸ ਮੌਕੇ ਐਡਵੋਕੇਟ ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵਕੀਲ ਭਾਈਚਾਰੇ ਨਾਲ ਵਿਚਾਰ ਸਾਂਝੇ ਕੀਤੇ। ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵਕੀਲ ਭਾਈਚਾਰੇ ਵਲੋਂ ਦਿੱਤੇ ਗਏ ਸਮਰਥਨ ਦੇ ਐਲਾਨ ਨਾਲ ਹਲਕੇ ਵਿਚ ਚੋਣਾਂ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪਿੰਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਪਸ਼ੂਆਂ ਦੀ ਸਾਂਭ-ਸੰਭਾਲ, ਬਿਮਾਰੀਆਂ, ਸਾਫ਼ ਦੁੱਧ ਦੀ ਪੈਦਾਵਾਰ... ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਕਾਹਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜ਼ਲੀਆਂ ਭੇਟ
Ad Position 24