ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਿਖੇ ਲੱਗੇ ਤਿੰਨ ਰੋਜ਼ਾ ਪੈਨਸ਼ਨਰ ਮੇਲੇ ਦੌਰਾਨ ਪੈਨਸ਼ਨਰਾਂ ਦੇ ਵਫ਼ਦ ਨੇ ਉਠਾਈਆਂ ਸਮੱਸਿਆਵਾਂ
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ) ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਿਖੇ 19 ਤੋਂ 21 ਨਵੰਬਰ ਤੱਕ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਮੇਲੇ ਦੌਰਾਨ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਵਿੱਤ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਜੁਆਇੰਟ ਕੰਟਰੋਲਰ ਖ਼ਜ਼ਾਨਾ ਤੇ ਲੇਖਾ ਸ਼ਾਖਾ ਸੁਨੀਲ ਸਚਦੇਵਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ) ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਿਖੇ 19 ਤੋਂ 21 ਨਵੰਬਰ ਤੱਕ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਮੇਲੇ ਦੌਰਾਨ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਵਿੱਤ ਵਿਭਾਗ ਪੰਜਾਬ, ਚੰਡੀਗੜ੍ਹ ਤੋਂ ਜੁਆਇੰਟ ਕੰਟਰੋਲਰ ਖ਼ਜ਼ਾਨਾ ਤੇ ਲੇਖਾ ਸ਼ਾਖਾ ਸੁਨੀਲ ਸਚਦੇਵਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਲ ਡਿਪਾਰਟਮੈਂਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੈਨਸ਼ਨਰਾਂ ਦੇ ਵਫ਼ਦ ਨੇ ਸੁਨੀਲ ਸਚਦੇਵਾ ਨਾਲ ਮੁਲਾਕਾਤ ਕਰਕੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਕੰਮਕਾਜ ਸਬੰਧੀ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਸ੍ਰੀ ਸਚਦੇਵਾ ਨੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਲੋਂ ਪੈਨਸ਼ਨਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਜਿੰਦਰ ਸਿੰਘ ਨੇ ਵੀ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਖ਼ਜ਼ਾਨਾ ਦਫ਼ਤਰ ਦੇ ਕਰਮਚਾਰੀ ਹਰਪ੍ਰੀਤ ਦੁੱਗਲ, ਕ੍ਰਿਸ਼ਨ ਕੁਮਾਰ, ਭੁਪਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਤੋਂ ਇਲਾਵਾ ਪੈਨਸ਼ਨਰ ਵਫ਼ਦ ਵਿਚ ਪ੍ਰਵੀਨ ਕੁਮਾਰ (ਫੂਡ ਸਪਲਾਈ ਵਿਭਾਗ) ਅਤੇ ਬਸੰਤ ਸਿੰਘ (ਜੇਲ੍ਹ ਵਿਭਾਗ) ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।