21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੋਚ ਸਵਰਨ ਸਿੰਘ ਨੇ ਕਿੱਕ ਬਾਕਸਿੰਗ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਕੋਚ ਸਵਰਨ ਸਿੰਘ ਨੇ ਕਿੱਕ ਬਾਕਸਿੰਗ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ 17 ਤੋਂ 19 ਨਵੰਬਰ ਤੱਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਆਯੋਜਿਤ ਕਿੱਕ ਬਾਕਸਿੰਗ (ਫੁੱਲ ਕਾਂਟੈਕਟ) ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 22-11-2026
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਕੋਚ ਸਵਰਨ ਸਿੰਘ ਨੇ ਕਿੱਕ ਬਾਕਸਿੰਗ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ 17 ਤੋਂ 19 ਨਵੰਬਰ ਤੱਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਆਯੋਜਿਤ ਕਿੱਕ ਬਾਕਸਿੰਗ (ਫੁੱਲ ਕਾਂਟੈਕਟ) ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।ਮੁਕਾਬਲੇ ਦੌਰਾਨ ਸਵਰਨ ਸਿੰਘ ਨੇ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਖਿਡਾਰੀਆਂ ਨੂੰ ਸਖ਼ਤ ਟੱਕਰ ਦਿੱਤੀ। ਉਨ੍ਹਾਂ ਦੀ ਇਸ ਪ੍ਰਾਪਤੀ ਪਿੱਛੇ ਖੇਡ ਪ੍ਰਤੀ ਲਗਨ, ਨਿਰੰਤਰ ਅਭਿਆਸ ਅਤੇ ਆਤਮ-ਵਿਸ਼ਵਾਸ ਦੀ ਅਹਿਮ ਭੂਮਿਕਾ ਰਹੀ।ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰ ਕਮਲਪਾਲ ਸਿੰਘ ਅਤੇ ਹਰਬੀਰ ਸਿੰਘ ਨੇ ਸਵਰਨ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਵਰਨ ਸਿੰਘ ਦੀ ਇਹ ਪ੍ਰਾਪਤੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਮਿਸਾਲ ਹੈ ਅਤੇ ਅਜਿਹੀਆਂ ਜਿੱਤਾਂ ਹੋਰਨਾਂ ਖਿਡਾਰੀਆਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਸਵਰਨ ਸਿੰਘ ਦੇ ਭਵਿੱਖ ਦੇ ਖੇਡ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਸ੍ਰੀਮਤੀ ਰਚਨਾ ਮੋਂਗਾ ਨੇ ਵੀ ਸਵਰਨ ਸਿੰਘ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਉੱਚੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਮਮਦੋਟ ਵਿਖੇ ਕਰਵਾਇਆ ਸਮਾਗਮ ਭਜਨ ਗਾਇਕ ਲਕਸ਼ੈ ਸੈਨ ਨੇ ਭਜਨਾਂ ਰਾਹੀਂ ਸ਼ਰਧਾਲੂ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੀ਼ਹਾਂਪਾੜੀ ਵਿਚ 2 ਰੋਜ਼ਾ ਖੇਡ ਮੇਲਾ ਕਰਵਾਇਆ
Ad Position 24