ਰੇਲ ਯਾਤਰੀਆਂ ਵਿਚ ਡਿਜੀਟਲ ਭੁਗਤਾਨ ਨੂੰ ਹੁਲਾਰਾ, ਫ਼ਿਰੋਜ਼ਪੁਰ ਮੰਡਲ ਵਿਚ ਡਿਜੀਟਲ ਲੈਣ-ਦੇਣ ਵਿਚ ਵਾਧਾ
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਰ
ਰੇਲਵੇ ਦੇ ਮੁਲਾਜ਼ਮ ਦੀ ਯਾਤਰੀਆਂ ਨੂੰ ਰੇਲਵਨ ਐਪ ਪ੍ਰਤੀ ਜਾਗਰੂਕ ਕਰਨ ਦੀ ਤਸਵੀਰ। ਅਜੀਤ ਤਸਵੀਰ
22-11-2026
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡਲ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਖ਼ਾਸ ਤੌਰ ’ਤੇ ਡਿਜੀਟਲ ਭੁਗਤਾਨ ਲਈ ਬੁਕਿੰਗ ਖਿੜਕੀਆਂ ਵੀ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਸ ਨਾਲ ਲੈਣ-ਦੇਣ ਤੇਜ਼, ਸੁਰੱਖਿਅਤ ਅਤੇ ਪਾਰਦਰਸ਼ੀ ਬਣਦੇ ਹਨ ਅਤੇ ਭੀੜ ਪ੍ਰਬੰਧਨ ਬਿਹਤਰ ਹੁੰਦਾ ਹੈ। ਇਸ ਦੇ ਨਾਲ ਹੀ ਨਕਦੀ ’ਤੇ ਨਿਰਭਰਤਾ ਘਟਦੀ ਹੈ, ਯਾਤਰੀਆਂ ਨੂੰ ਸਹੂਲਤ ਮਿਲਦੀ ਹੈ ਅਤੇ ਡਿਜੀਟਲ ਭੁਗਤਾਨ ਨੂੰ ਹੁਲਾਰਾ ਮਿਲਦਾ ਹੈ। ਇਸ ਤੋਂ ਇਲਾਵਾ ਰੇਲਵਨ ਐਪ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ ’ਤੇ ਵਿਆਪਕ ਮੁਹਿੰਮ ਵੀ ਚਲਾਈ ਜਾਂਦੀ ਹੈ। ਇਨ੍ਹਾਂ ਯਤਨਾਂ ਸਦਕਾ, ਫ਼ਿਰੋਜ਼ਪੁਰ ਮੰਡਲ ਦੇ ਵੱਖ-ਵੱਖ ਸਟੇਸ਼ਨਾਂ ’ਤੇ ਡਿਜੀਟਲ ਲੈਣ-ਦੇਣ, ਖ਼ਾਸ ਕਰਕੇ ਯੂ.ਪੀ.ਆਈ. ਭੁਗਤਾਨ ਵਿਚ ਜ਼ਿਕਰਯੋਗ ਵਾਧਾ ਦਰਜ ਕੀਤਾ ਗਿਆ ਹੈ। ਮੰਡਲ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਜਿਵੇਂ ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ ਅਤੇ ਫ਼ਿਰੋਜ਼ਪੁਰ ਕੈਂਟ ਸਟੇਸ਼ਨਾਂ ’ਤੇ ਅਪ੍ਰੈਲ ਤੋਂ ਅਕਤੂਬਰ 2026 ਦੌਰਾਨ ਅਣ-ਰਾਖਵੀਂ ਟਿਕਟ ਪ੍ਰਣਾਲੀ ਦਾ ਰੋਜ਼ਾਨਾ ਔਸਤ ਡਿਜੀਟਲ ਲੈਣ-ਦੇਣ 15 ਪ੍ਰਤੀਸ਼ਤ ਤੋਂ ਵੱਧ ਰਿਹਾ ਅਤੇ ਯਾਤਰੀ ਰਿਜ਼ਰਵੇਸ਼ਨ ਪ੍ਰਣਾਲੀ ਦਾ ਰੋਜ਼ਾਨਾ ਔਸਤ ਡਿਜੀਟਲ ਲੈਣ-ਦੇਣ 30 ਪ੍ਰਤੀਸ਼ਤ ਤੋਂ ਵੱਧ ਰਿਹਾ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ, ਤਾਂ ਜੋ ਟਿਕਟਿੰਗ ਪ੍ਰਕਿਰਿਆ ਨੂੰ ਤੇਜ਼, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਇਆ ਜਾ ਸਕੇ। ਮੰਡਲ ਦੀਆਂ ਡਿਜੀਟਲ ਜਾਗਰੂਕਤਾ ਮੁਹਿੰਮਾਂ ਦਾ ਸਕਾਰਾਤਮਿਕ ਪ੍ਰਭਾਵ ਪਿਆ ਹੈ ਅਤੇ ਯਾਤਰੀਆਂ ਵਿਚ ਡਿਜੀਟਲ ਭੁਗਤਾਨ ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ।