ਭਾਕਿਯੂ ਕਾਦੀਆਂ ਦੀ ਜ਼ਿਲ੍ਹਾ ਟੀਮ ਦੀ ਮਹੀਨੇਵਾਰ ਬੈਠਕ
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ) :ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਾਰਾ ਅਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ - ਵੱਖ ਸਮੱਸਿਆਵਾਂ ਅਤੇ ਕਿਸਾਨੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ) :ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਿਰੋਜ਼ਪੁਰ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਾਰਾ ਅਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ - ਵੱਖ ਸਮੱਸਿਆਵਾਂ ਅਤੇ ਕਿਸਾਨੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਮੰਡੀਆਂ ਵਿਚ ਪਏ ਝੋਨੇ ਦੀ ਚੁਕਾਈ ਨਾ ਹੋਣ, ਖਾਦਾਂ ਨਾਲ ਨੈਨੋ ਅਤੇ ਹੋਰ ਵਾਧੂ ਸਮਾਨ ਦੇਣ ਦੀ ਸ਼ਰਤ, ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਅਤੇ ਨਹਿਰੀ ਖਾਲਾਂ ਦੀ ਉਸਾਰੀ ਵਰਗੇ ਮੁੱਦੇ ਉਠਾਏ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਬੰਦ ਹੋਣ ਕਾਰਨ ਅਜੇ ਵੀ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਰੁਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਰਹਿੰਦੀ ਚੁਕਾਈ ਲਈ ਤੁਰੰਤ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਸਬੰਧੀ ਹੋਰ ਖੱਜਲ-ਖੁਆਰੀ ਨਾ ਝੱਲਣੀ ਪਵੇ। ਇਸੇ ਤਰ੍ਹਾਂ ਕਿਸਾਨ ਆਗੂਆਂ ਨੇ ਖਾਦਾਂ ਦੇ ਨਾਲ ਨੈਨੋ ਅਤੇ ਹੋਰ ਵਾਧੂ ਸਮਾਨ ਦੇਣ ਦੀ ਪ੍ਰਥਾ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਵਾਧੂ ਵਸਤੂ ਖਰੀਦਣ ਦੀ ਸ਼ਰਤ ਨਾ ਰੱਖੀ ਜਾਵੇ। ਕਿਸਾਨ ਆਗੂਆਂ ਨੇ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਵੀ ਦੁਹਰਾਈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਗਏ ਕਿਸਾਨ ਮੋਰਚੇ ਦੌਰਾਨ ਤੱਤਕਾਲੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਵੀ ਜਲਦੀ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਇਕ ਹੋਰ ਅਹਿਮ ਮੰਗ ਉਠਾਉਂਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਸਿੰਚਾਈ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਰਹਿੰਦੇ ਨਹਿਰੀ ਖਾਲਾਂ ਦੀ ਉਸਾਰੀ ਅਤੇ ਅੰਡਰਗਰਾਊਂਡ ਪਾਈਪਾਂ ਪਾਉਣ ਦੇ ਕੰਮ 100 ਫ਼ੀਸਦੀ ਸਬਸਿਡੀ ’ਤੇ ਮਨਜ਼ੂਰ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਪਾਣੀ ਦੀ ਉਪਲਬੱਧਤਾ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਾਰਾ, ਬਲਾਕ ਪ੍ਰਧਾਨ ਗੁਰਮੇਲ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜੋਗਾ ਸਿੰਘ, ਵਣ ਸਿੰਘ, ਦਲੀਪ ਸਿੰਘ, ਨਰਿੰਦਰ ਸਿੰਘ, ਅੰਬ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਹਰਪਾਲ ਸਿੰਘ, ਰੇਸ਼ਮ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।