22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੀ ਕਬੱਡੀ ਟੀਮ ਨੇ ਜਿੱਤਿਆ ਸੋਨੇ ਦਾ ਤਗਮਾ ਕਬੱਡੀ ਨੈਸ਼ਨਲ ਸਟਾਈਲ ਵਿਚ ਜ਼ਿਲ੍ਹੇ ਭਰ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ, ਖਿਡਾਰੀਆਂ ਅਤੇ ਸਕੂਲ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ

ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਜ਼ਿਲ੍ਹਾ ਪੱਧਰੀ ਖੇਡਾਂ 2026 ਵਿਚ ਬਲਾਕ ਪਿੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਵਿਦਿਆਰਥੀਆਂ ਨੇ ਕਬੱਡੀ ਨੈਸ਼ਨਲ ਸਟਾਈਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ ਅਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਬੀਤੇ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ।

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 23-11-2026
ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਜ਼ਿਲ੍ਹਾ ਪੱਧਰੀ ਖੇਡਾਂ 2026 ਵਿਚ ਬਲਾਕ ਪਿੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਵਿਦਿਆਰਥੀਆਂ ਨੇ ਕਬੱਡੀ ਨੈਸ਼ਨਲ ਸਟਾਈਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ ਅਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਬੀਤੇ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਹ ਖੇਡ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਬਲਾਕ ਪਿੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੀ ਮੁੰਡਿਆਂ ਦੀ ਕਬੱਡੀ ਨੈਸ਼ਨਲ ਸਟਾਈਲ ਟੀਮ ਨੇ ਆਪਣੀ ਖੇਡ ਕਲਾ, ਮਿਹਨਤ ਅਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਜੇਤੂ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਸੁਨੀਤਾ ਰਾਣੀ ਵਲੋਂ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਟੀਮ ਇੰਚਾਰਜ ਰਾਜਦੀਪ ਸਿੰਘ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।ਜੇਤੂ ਖਿਡਾਰੀਆਂ ਨੂੰ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ, ਸਟੇਟ ਆਗੂ ਸੰਪੂਰਨ ਵਿਰਕ, ਵਿਪਨ ਲੋਟਾ, ਬੀ.ਪੀ.ਓ ਮੈਡਮ ਸੁਸ਼ੀਲ ਕੁਮਾਰੀ, ਬਲਾਕ ਸਪੋਰਟਸ ਅਫ਼ਸਰ ਹਰਪ੍ਰੀਤ ਕੌਰ, ਸੀ.ਐੱਚ.ਟੀ ਰਜਿੰਦਰ ਸਿੰਘ, ਵਿਨੈ ਸ਼ਰਮਾ, ਰਾਜ ਕੁਮਾਰ, ਸਤਨਾਮ ਚਾਂਦੀ ਅਤੇ ਨਿਤਿਨ ਬਜਾਜ ਵਲੋਂ ਵਧਾਈ ਦਿੱਤੀ ਗਈ।ਸਕੂਲ ਦੇ ਮੁੱਖ ਅਧਿਆਪਕ ਗੁਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਖੇਡ ਅਧਿਆਪਕ ਰਾਜਦੀਪ ਸਿੰਘ ਵੱਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬੱਚਿਆਂ ਨੂੰ ਖੇਡਾਂ ਲਈ ਲਗਾਤਾਰ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਵਾਈ ਜਾਂਦੀ ਹੈ। ਇਸੇ ਮਿਹਨਤ ਦਾ ਨਤੀਜਾ ਹੈ ਕਿ ਬੋਹੜੀਆਂ ਸਕੂਲ ਦੇ ਵਿਦਿਆਰਥੀ ਹਰ ਸਾਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ।ਇਸ ਮੌਕੇ ਪਰਮਜੀਤ ਸਿੰਘ, ਸੁਖਵਿੰਦਰ ਕੁਮਾਰ, ਸੀਮਾ ਬਜਾਜ, ਰਾਜੋ, ਸੀਮਾ ਰਾਣੀ, ਰਮਨ ਦਰੋਗ਼ਾ, ਜਗਸੀਰ ਕੁਮਾਰ, ਜਸਪਾਲ ਸਿੰਘ, ਗੁਰਵਿੰਦਰ ਗੋਲਡੀ, ਸੰਦੀਪ ਸ਼ਰਮਾ, ਰਾਜਨ, ਜੋਗਿੰਦਰ ਸਿੰਘ ਅਤੇ ਸੰਦੀਪ ਸਿੰਘ ਨੇ ਜੇਤੂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਖੇਡ ਅਧਿਆਪਕ ਰਾਜਦੀਪ ਸਿੰਘ ਦੀ ਅਗਵਾਈ ਹੇਠ ਬੱਚੇ ਹੋਰ ਮਿਹਨਤ ਕਰਕੇ ਆਉਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਉਣਗੇ।
Ad Position 22
No active advertisement
ਪਿਛਲੀ ਖ਼ਬਰ 54ਵੇਂ ਵਿਸ਼ਾਲ ਮੇਲੇ ਮੌਕੇ ਮਹਿਫ਼ਲ-ਏ-ਕਵਾਲ ’ਚ ਸ਼ਾਮਿਲ ਹੋਏ ਰਮਿੰਦਰ ਸਿੰਘ ਆਵਲਾ ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਜੀ ਦੇ ਦਰਬਾਰ... ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 72,764 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ- ਡਾ. ਕਵਿਤਾ ਸਿੰਘ
Ad Position 24