23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਜਿੱਤੇ ਦੋ ਤਗਮੇ 400 ਮੀਟਰ ਦੌੜ ’ਚ ਚਾਂਦੀ ਅਤੇ 100 ਮੀਟਰ ਦੌੜ ’ਚ ਕਾਂਸੀ ਦਾ ਤਗਮਾ ਜਿੱਤ ਕੇ ਫ਼ਿਰੋਜ਼ਪੁਰ ਦਾ ਨਾਮ ਕੀਤਾ ਰੌਸ਼ਨ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 17 ਤੋਂ 22 ਨਵੰਬਰ ਤੱਕ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਦੇ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ 60 ਸਾਲ ਤੋਂ ਵੱਧ ਉਮਰ ਵਰਗ ਦੇ 400 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ।

Ad Position 21
No active advertisement
ਖੇਡਾਂ ਵਤਨ ਪੰਜਾਬ-2026 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ ਤਗਮਿਆਂ ਨਾਲ ਵੈਟਰਨ ਅਥਲੀਟ ਰਾਕੇਸ਼ ਕੁਮਾਰ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 17 ਤੋਂ 22 ਨਵੰਬਰ ਤੱਕ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਦੇ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ 60 ਸਾਲ ਤੋਂ ਵੱਧ ਉਮਰ ਵਰਗ ਦੇ 400 ਮੀਟਰ ਦੌੜ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਖੇਡ ਮੇਲੇ ਵਿਚ ਲਗਭਗ 400 ਕੌਮੀ ਅਤੇ ਕੌਮਾਂਤਰੀ ਪੱਧਰ ਦੇ ਅਥਲੀਟਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਖ਼ਤ ਮੁਕਾਬਲੇ ਵਿਚ ਰਾਕੇਸ਼ ਕੁਮਾਰ ਵਲੋ ਦੋ ਤਗਮੇ ਜਿੱਤਣਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਇਸ ਮੌਕੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਜਨਵਰੀ 2026 ਵਿਚ ਚੇਨਈ ਵਿਖੇ ਹੋਈਆਂ ਏਸ਼ੀਆ ਮਾਸਟਰਜ਼ ਖੇਡਾਂ ਵਿਚ ਵੀ ਭਾਗ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਮਰ ਖੇਡਾਂ ਦੇ ਰਾਹ ਵਿਚ ਕਦੇ ਵੀ ਰੁਕਾਵਟ ਨਹੀਂ ਬਣਦੀ, ਸਗੋਂ ਦ੍ਰਿੜ੍ਹ ਇਰਾਦੇ ਅਤੇ ਨਿਰੰਤਰ ਮਿਹਨਤ ਨਾਲ ਕਿਸੇ ਵੀ ਉਮਰ ਵਿਚ ਵੱਡੀਆਂ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਮੱਖੂ ਨੇੜੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ-ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਮਾਂ-ਧੀ ਅਤੇ ਪਿਤਾ ਜ਼ਖ਼ਮੀ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਬੱਚਿਆਂ ਲਈ ਵਸਤੂਆਂ ਦੀ ਪਛਾਣ ਸੰਬੰਧੀ ਗਤੀਵਿਧੀ ਕਰਵਾਈ
Ad Position 24