24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੱਖੂ ਨੇੜੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ-ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਮਾਂ-ਧੀ ਅਤੇ ਪਿਤਾ ਜ਼ਖ਼ਮੀ

ਮੱਖੂ, 23 ਨਵੰਬਰ (ਕੁਲਵਿੰਦਰ ਸਿੰਘ ਸੰਧੂ, ਵਰਿੰਦਰ ਮਨਚੰਦਾ)-ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ-54 ’ਤੇ ਮੱਖੂ ਨੇੜੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿਚ ਬਦਲ ਦਿੱਤਾ। ਕੈਂਟਰ ਅਤੇ ਆਲਟੋ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ, ਉਸ ਦੀ ਪਤਨੀ ਅਤੇ ਦੋ ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਏ।

Ad Position 21
No active advertisement
ਅਜੀਤ ਡੈਸਕ 24-11-2026
ਮੱਖੂ, 23 ਨਵੰਬਰ (ਕੁਲਵਿੰਦਰ ਸਿੰਘ ਸੰਧੂ, ਵਰਿੰਦਰ ਮਨਚੰਦਾ)-ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ-54 ’ਤੇ ਮੱਖੂ ਨੇੜੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿਚ ਬਦਲ ਦਿੱਤਾ। ਕੈਂਟਰ ਅਤੇ ਆਲਟੋ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ, ਉਸ ਦੀ ਪਤਨੀ ਅਤੇ ਦੋ ਸਾਲਾ ਬੱਚੀ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 22 ਨਵੰਬਰ ਦੀ ਰਾਤ ਕਰੀਬ 8 ਵਜੇ ਆਲਟੋ ਕਾਰ ਨੰਬਰ ਪੀ.ਬੀ.76ਏ-2665 ਅਤੇ ਕੈਂਟਰ ਨੰਬਰ ਪੀ.ਬੀ.13ਏ.ਐਫ.-5161 ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਆਲਟੋ ਕਾਰ ਨੂੰ ਮੱਖੂ ਦੀ ਈਸਾ ਨਗਰੀ ਦਾ ਰਹਿਣ ਵਾਲਾ ਹਾਨੂਕ ਚਲਾ ਰਿਹਾ ਸੀ। ਕਾਰ ਵਿਚ ਉਸ ਦੀ ਪਤਨੀ ਪਿੰਕੀ (ਉਮਰ 26 ਸਾਲ), ਤਿੰਨ ਮਹੀਨਿਆਂ ਦੀ ਬੱਚੀ ਮੰਨਤ, ਦੋ ਸਾਲਾ ਧੀ ਨੂਰ ਅਤੇ ਉਸ ਦੀ ਸੱਸ ਜੱਸੀ ਵਾਸੀ ਪਿੰਡ ਫ਼ਤਿਹਗੜ੍ਹ ਪੰਜਤੂਰ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸਵਾਰ ਪੰਜੇ ਜਣੇ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਮੱਖੂ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਮਹੀਨਿਆਂ ਦੀ ਮਾਸੂਮ ਬੱਚੀ ਮੰਨਤ ਅਤੇ ਜੱਸੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਾਰ ਚਾਲਕ ਹਾਨੂਕ, ਉਸ ਦੀ ਪਤਨੀ ਪਿੰਕੀ ਅਤੇ ਦੋ ਸਾਲਾ ਬੱਚੀ ਨੂਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਕ ਪਾਸੇ ਪਰਿਵਾਰ ਦੇ ਦੋ ਜੀਆਂ ਦੀ ਮੌਤ ਅਤੇ ਦੂਜੇ ਪਾਸੇ ਤਿੰਨ ਮੈਂਬਰਾਂ ਦੇ ਜ਼ਖ਼ਮੀ ਹੋਣ ਕਾਰਨ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੱਖੂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਪੁਲਿਸ ਜਾਂਚ ਵਿਚ ਜੁੱਟ ਗਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲਗੜ੍ਹ ਗੁਰਦੁਆਰਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵੈਟਰਨ ਅਥਲੀਟ ਰਾਕੇਸ਼ ਕੁਮਾਰ ਨੇ ਜਿੱਤੇ ਦੋ ਤਗਮੇ 400 ਮੀਟਰ ਦੌ...
Ad Position 24