24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਬਜੀਦਪੁਰ ਵਿਖੇ ਫ਼ਿਰੋਜ਼ਪੁਰ ਪੁਲਿਸ ਵਲੋਂ ਵਿਸ਼ੇਸ਼ ਕਾਸੋ ਆਪ੍ਰੇਸ਼ਨ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੱਕੀ ਥਾਵਾਂ ਦੀ ਕੀਤੀ ਗਈ ਬਾਰੀਕੀ ਨਾਲ ਤਲਾਸ਼ੀ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਬਜੀਦਪੁਰ ਵਿਖੇ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਹ ਕਾਰਵਾਈ ਡੀ.

Ad Position 21
No active advertisement
ਆਪ੍ਰੇਸ਼ਨ ਕਾਸੋ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਬਜੀਦਪੁਰ ਵਿਖੇ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਹ ਕਾਰਵਾਈ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ ਕ੍ਰਾਈਮ ਪੰਜਾਬ ਚੰਡੀਗੜ੍ਹ ਸਰਬਜੀਤ ਸਿੰਘ ਅਤੇ ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ। ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਪਿੰਡ ਦੇ ਨਿਰਧਾਰਤ ਇਲਾਕਿਆਂ ਦੀ ਘੇਰਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਅਤੇ ਤਲਾਸ਼ੀ ਲਈ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਸਖ਼ਤੀ ਨਾਲ ਰੋਕ ਲਗਾਉਣਾ, ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਅਤੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨਾ ਹੈ। ਪੁਲਿਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਨਾਕੇਬੰਦੀਆਂ ਲਗਾਤਾਰ ਜਾਰੀ ਰਹਿਣਗੀਆਂ। ਨਸ਼ਾ ਤਸਕਰੀ ਵਰਗੇ ਗ਼ੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੁਲਿਸ ਵਲੋਂ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕੋਈ ਵੀ ਗਤੀਵਿਧੀ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ ਦਿਹਾਤੀ ਕਰਨ ਸ਼ਰਮਾ ਤੋਂ ਇਲਾਵਾ ਵੱਖ ਵੱਖ ਥਾਣਿਆਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ ਮੀਲ ਤਿਆਰ ਕਰਨ ਸਮੇਂ ਫੂਡ ਸੇਫ਼ਟੀ ਅਤੇ ਨਿੱਜੀ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਲਾਜ਼ਮੀ-ਸਿਹਤ ਵਿਭਾਗ ਸਕੂਲਾਂ ਦੇ ਮੁਖ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲਗੜ੍ਹ ਗੁਰਦੁਆਰਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Ad Position 24