ਨਸ਼ੀਲੀ ਵਸਤੂ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੱਲਾਂਵਾਲਾ, 23 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀ ਵਸਤੂ ਦਾ ਸੇਵਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.
ਮੱਲਾਂਵਾਲਾ, 23 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀ ਵਸਤੂ ਦਾ ਸੇਵਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਉੱਥੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਗੁਰਚਰਨ ਸਿੰਘ ਵਾਸੀ ਬਸਤੀ ਭੋਰੂ ਵਾਲੀ ਪੁਰਾਣਾ ਮੱਲਾਂਵਾਲਾ ਨੂੰ ਕੋਈ ਨਸ਼ੀਲੀ ਵਸਤੂ ਸੁੰਘਦੇ ਹੋਏ ਦੇਖਿਆ ਗਿਆ। ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਮੌਕੇ ਤੋਂ ਇਕ ਲਾਈਟਰ, ਇਕ ਸਿਲਵਰ ਪੰਨੀ ਅਤੇ 10 ਰੁਪਏ ਦਾ ਇਕ ਨੋਟ ਵੀ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਥਾਣਾ ਮੱਲਾਂਵਾਲਾ ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।