ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਐਨਪੀਐਸ ਕਰਮਚਾਰੀ ਤਿੱਖੇ ਸੰਘਰਸ਼ ਦੇ ਰੌਂਅ ਵਿਚ - ਕਨਵੀਨਰ
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਹੁਣ ਐਨ. ਪੀ.
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਹੁਣ ਐਨ.ਪੀ.ਐਸ ਕਰਮਚਾਰੀ ਤਿੱਖੇ ਸੰਘਰਸ਼ ਦੇ ਰੌਂਅ ਵਿਚ ਹਨ। ਜਿਸ ਅਨੁਸਾਰ ਸਾਂਝਾ ਮੰਚ ਪੰਜਾਬ ਵਲੋਂ ਇਸ ਮੰਗ ਨੂੰ ਲੈ ਕੇ 29 ਨਵੰਬਰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਸੁਨਾਮ ਵਿਖ਼ੇ ਰੋਸ ਰੈਲੀ ਕੀਤੀ ਜਾ ਰਹੀ ਹੈ। ਕਿਸੇ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ, ਰਾਜਬੀਰ ਸਿੰਘ ਢਿੱਲੋਂ, ਅਵਤਾਰ ਸਿੰਘ ਸੰਧੂ, ਅਜੀਤ ਸਿੰਘ ਸਿਹਤ ਵਿਭਾਗ, ਗੁਰਚਰਨ ਸਿੰਘ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਹੀਂ ਆਪਣੇ ਚੋਣ ਮੈਨੀਫੈਸਟੋ ਵਿਚ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ। ਪਰ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਬੰਧੀ ਇਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਲੋੜੀਂਦੀ ਐੱਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਬਲਜਿੰਦਰ ਸਿੰਘ ਸੰਧੂ, ਨਿਰਵੈਰ ਸਿੰਘ, ਸੁਖਦੀਪ ਸਿੰਘ ਔਲਖ, ਨਿਸ਼ਾਨ ਸਿੰਘ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਗੱਲਬਾਤ ਦੌਰਾਨ ਉਹਨਾਂ ਅੱਗੇ ਕਿਹਾ ਕਿ ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ਵਿੱਚ ਲਗਾਉਣ ਦੇ ਬਾਵਜੂਦ ਸੇਵਾਮੁਕਤੀ ਤੋਂ ਬਾਅਦ ਬੁਢਾਪੇ ਮੌਕੇ ਆਪਣੇ ਜੀਵਨ ਨਿਰਬਾਹ ਨੂੰ ਲੈ ਕੇ ਲੈ ਕੇ ਚਿੰਤਤ ਹਨ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ 29 ਨਵੰਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੋਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।