2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਨੇ ਤੇਜ਼ ਕੀਤੀਆਂ ਸਰਗਰਮੀਆਂ
ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਸੁਣੀਆਂ ਸਮੱਸਿਆਵਾਂ, ਕਾਂਗਰਸ ਸਰਕਾਰ ਬਣਨ ’ਤੇ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਜਿਵੇਂ-ਜਿਵੇਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਹਲਕਾ ਗੁਰੂਹਰਸਹਾਏ ਵਿਚ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵਲੋਂ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ।
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਜਿਵੇਂ-ਜਿਵੇਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਹਲਕਾ ਗੁਰੂਹਰਸਹਾਏ ਵਿਚ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵਲੋਂ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਪਹੁੰਚ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਰੋਹਿਤ ਕੁਮਾਰ ਮੋਂਟੂ ਵੋਹਰਾ ਵਲੋਂ ਸ਼ਹੀਦ ਤਰਲੋਚਨ ਸਿੰਘ ਚੌਕ ਵਿਖੇ ਪਹੁੰਚ ਕੇ ਇਲਾਕੇ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਾਰੋਬਾਰ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਇਲਾਕੇ ਦੀਆਂ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਰੋਹਿਤ ਕੁਮਾਰ ਮੋਂਟੂ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਬਦਲਣ ਦਾ ਮਨ ਬਣਾ ਚੁੱਕੇ ਹਨ ਅਤੇ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।