24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਪੰਜੇ ਕੇ ਉਤਾੜ, 23 ਨਵੰਬਰ (ਪੱਪੂ ਸੰਧਾ)- ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਆਈ. ਸੀ.

Ad Position 21
No active advertisement
ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਕੂਲ ਸਟਾਫ਼ ਅਤੇ ਵਿਦਿਆਰਥੀ। ਤਸਵੀਰ-ਪੱਪੂ ਸੰਧਾ 24-11-2026
ਪੰਜੇ ਕੇ ਉਤਾੜ, 23 ਨਵੰਬਰ (ਪੱਪੂ ਸੰਧਾ)- ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ (ਆਈ.ਸੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਰਸਭਿੰਨੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਮਹਾਨ ਸਿੱਖਿਆਵਾਂ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੇ ਬਰਾਬਰਤਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਾਖ਼ੂਬੀ ਦਰਸਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਮਹਾਨ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਵੀ ਲਿਆ। ਇਸ ਸ਼ੁੱਭ ਮੌਕੇ ਸਕੂਲ ਦੇ ਪ੍ਰਿੰਸੀਪਲ ਅਖਿਲ ਗੁਗਲਾਨੀ, ਚੇਅਰਮੈਨ ਪਵਨ ਕੁਮਾਰ ਸਾਮਾ ਅਤੇ ਡਾਇਰੈਕਟਰ ਗੋਲਡੀ ਸਾਮਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸਚਾਈ, ਨਿਮਰਤਾ, ਆਪਸੀ ਪਿਆਰ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਸਮੇਂ ਦੀ ਮੁੱਖ ਲੋੜ ਹੈ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ ਵਿਚ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਸ ਤਰ੍ਹਾਂ ਸਕੂਲ ਵਿਖੇ ਗੁਰਪੁਰਬ ਦਾ ਇਹ ਸਮਾਗਮ ਸ਼ਰਧਾ ਅਤੇ ਰੂਹਾਨੀ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਵਿੱਦਿਅਕ ਮੁਕਾਬਲੇ 27 ਨੂੰ ਫ਼ਿਰੋਜ਼ਸ਼ਾਹ ਵਿਖੇ 11 ਬਲਾਕਾਂ ਦੇ ਜੇਤੂ ਵਿਦਿਆਰਥੀ ਅਤੇ ਅਧਿਆਪਕ ਆਪ...
Ad Position 24