24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਈ.ਵੀ.ਐੱਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਬਾਂਸਲ ਵਲੋਂ ਮਾਨਸਾ ਵਿਖੇ ਈ. ਵੀ.

Ad Position 21
No active advertisement
ਅਜੀਤ ਡੈਸਕ 24-11-2026
ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਬਾਂਸਲ ਵਲੋਂ ਮਾਨਸਾ ਵਿਖੇ ਈ.ਵੀ.ਐੱਮ ਤੇ ਵੀ.ਵੀ.ਪੈਟ ਦੀ ਐੱਫ.ਐੱਲ.ਸੀ ਦੇ ਕੰਮ ਜਾਇਜ਼ਾ ਲਿਆ ਗਿਆ। ਉਨ੍ਹਾਂ ਪਹਿਲੇ ਪੱਧਰ ਦੀ ਚੈਕਿੰਗ ਦੇ ਵੱਖ-ਵੱਖ ਪੜਾਵਾਂ, ਨਿਰਧਾਰਿਤ ਤਕਨੀਕੀ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਯੂਸ਼ ਗੋਇਲ ਨੇ ਦੱਸਿਆ ਕਿ ਜਾਂਚ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ’ਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਮੌਜੂਦਗੀ ’ਚ ਚੱਲ ਰਹੇ ਜਾਂਚ ਕਾਰਜ ਨੂੰ ਦੇਖ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਤੋਂ ਇਲਾਵਾ ਚੋਣ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ... ਅਗਲੀ ਖ਼ਬਰ ਗਿਆਨ ਜੋਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ
Ad Position 24