ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਗਿਆ ਸਨਮਾਨ
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਥਾਨਕ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸਥਾਨਕ ਪ੍ਰਕਿਰਤੀ ਪਾਰਕ ਵਿਖੇ ਸ਼ਰਧਾ , ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਥਾਨਕ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸਥਾਨਕ ਪ੍ਰਕਿਰਤੀ ਪਾਰਕ ਵਿਖੇ ਸ਼ਰਧਾ , ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਜਿਸ ਉਪਰੰਤ ਭਾਈ ਹਰਵਿੰਦਰ ਸਿੰਘ ਵਲੋਂ ਸਮੁੱਚੀ ਲੋਕਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਸਿੰਘ ਸਭਾ ਜ਼ੀਰਾ ਦੇ ਹਜ਼ੂਰੀ ਰਾਗੀ ਭਾਈ ਹਰਨੇਕ ਸਿੰਘ ਫ਼ਿਰੋਜ਼ਪੁਰ ਵਾਲਿਆਂ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਰਾਗੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀਆਂ ਸਿੱਖਿਆਵਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਵਾਤਾਵਰਣ ਦੀ ਸੰਭਾਲ ਲਈ ਗੁਰੂ ਸਾਹਿਬ ਦੇ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਅਤੇ ਸਮੁੱਚੀ ਪ੍ਰਬੰਧਕੀ ਟੀਮ ਵਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸ਼ਹਿਰ ਵਿੱਚ ਵਾਤਾਵਰਣ ਦੀ ਸ਼ੁੱਧਤਾ, ਪਾਰਕ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਵਿਚ ਨਿਰੰਤਰ ਯੋਗਦਾਨ ਪਾਉਣ ਵਾਲੇ ਪ੍ਰਕਿਰਤੀ ਕਲੱਬ ਦੇ ਸਾਰੇ ਮੈਂਬਰਾਂ ਦੀ ਵੀ ਵਿਸ਼ੇਸ਼ ਤੌਰ ’ਤੇ ਹੌਸਲਾ ਅਫਜ਼ਾਈ ਕਰਦਿਆਂ ਸਨਮਾਨ ਕੀਤਾ ਗਿਆ। ਇਸ ਪਾਵਨ ਧਾਰਮਿਕ ਸਮਾਗਮ ਵਿਚ ਧਰਮਪਾਲ ਚੁੱਘ ਪ੍ਰਧਾਨ ਨਗਰ ਕੌਂਸਲ ਜ਼ੀਰਾ, ਚੰਦ ਸਿੰਘ ਗਿੱਲ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ‘ਆਪ’ ਆਗੂ ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪਰਿਸ਼ਦ, ਅੰਗਰੇਜ਼ ਸਿੰਘ ਅਟਵਾਲ, ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਡਾ. ਆਤਮਾ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਜ਼ੀਰਾ, ਗੁਰਦੀਪ ਸਿੰਘ ਕਾਨੂੰਗੋ, ਚਰਨਪ੍ਰੀਤ ਸਿੰਘ (ਜਨਰਲ ਸਕੱਤਰ), ਗੁਰਦੀਪ ਸਿੰਘ ਧਾਲੀਵਾਲ, ਜਸਵੰਤ ਸਿੰਘ ਨਾਮਦੇਵ, ਗੁਰਪ੍ਰੀਤ ਸਿੰਘ ਗੋਰਾ ਐੱਮ.ਸੀ., ਰਾਜਵਿੰਦਰ ਸਿੰਘ ਮਾਨਸਾ, ਅਸ਼ੋਕ ਕਥੂਰੀਆ, ਦਲੀਪ ਬਿੱਟੂ, ਬਲਜਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੰਧੂ, ਅਸ਼ੋਕ ਕੁਮਾਰ ਨਾਰੰਗ, ਹਰਪਾਲ ਸਿੰਘ ਪੋਡਰੀ, ਜਗਬੀਰ ਸਿੰਘ, ਡਾ. ਕੁਲਦੀਪ ਸਿੰਘ ਕਰੀਰ, ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਭਕਿਯੂ ਕਾਦੀਆਂ, ਹਰਪ੍ਰੀਤ ਸਿੰਘ ਲੋਗੋਦੇਵਾ, ਰਾਜ ਕੁਮਾਰ ਕੱਕੜ, ਰਵੀ ਕੱਕੜ, ਕੁਲਦੀਪ ਸਿੰਘ ਤੱਗੜ, ਲੈਕਚਰਾਰ ਨਰਿੰਦਰ ਸਿੰਘ, ਡਾ. ਜਸਵੰਤ ਸਿੰਘ ਉਸਹਾਨ, ਅਮਰੀਕ ਸਿੰਘ ਅਹੂਜਾ, ਹਰਪਾਲ ਸਿੰਘ ਦਰਗਨ, ਤਰਸੇਮ ਸਿੰਘ ਹਰਾਜ ਪ੍ਰਧਾਨ ਟਰੇਡ ਯੂਨੀਅਨ ਕੌਂਸਲ, ਕੁਲਦੀਪ ਸਿੰਘ ਮਾਣਕ, ਨਵੀਨ ਸਚਦੇਵਾ ਅਧਿਆਪਕ ਆਗੂ ਅਤੇ ਦਲਬੀਰ ਸਿੰਘ ਜੇ.ਈ. ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ।