23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਖੂ ਵਿਖੇ ਨਗਰ ਕੀਰਤਨ ਸਜਾਇਆ

ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਾਠਾਂ ਵਾਲਾ ਕਰਮਚੰਦ ਜੀ ਮੱਖੂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹੋਈ।

Ad Position 21
No active advertisement
ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ। ਤਸਵੀਰ-ਵਰਿੰਦਰ ਮਨਚੰਦਾ 24-11-2026
ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਾਠਾਂ ਵਾਲਾ ਕਰਮਚੰਦ ਜੀ ਮੱਖੂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹੋਈ। ਇਹ ਨਗਰ ਕੀਰਤਨ ਮੇਨ ਬਾਜ਼ਾਰ, ਰੇਲਵੇ ਰੋਡ, ਬੱਸ ਸਟੈਂਡ, ਜ਼ੀਰਾ ਮੋੜ ਅਤੇ ਦਾਣਾ ਮੰਡੀ ਤੋਂ ਹੁੰਦਾ ਹੋਇਆ ਅਰਾਈਆਂ ਵਾਲਾ, ਕੁਤਬਪੁਰ, ਵਾਰਸਵਾਲਾ ਅਤੇ ਫੇਮੀ ਵਾਲਾ ਪਿੰਡਾਂ ਵਿਚੋਂ ਦੀ ਲੰਘ ਕੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ, ਜਦਕਿ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਗਤਾਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਦੌਰਾਨ ਸਾਰੇ ਰਸਤੇ ਇਲਾਹੀ ਬਾਣੀ ਦੇ ਕੀਰਤਨ ਨਾਲ ਮਾਹੌਲ ਗੁਰੂਮਈ ਬਣਿਆ ਰਿਹਾ। ਨਗਰ ਕੀਰਤਨ ਦੇ ਅੱਗੇ ਚੱਲ ਰਹੀ ਗਤਕਾ ਪਾਰਟੀ ਵਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਵਾਗਤ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ। ਸੰਗਤਾਂ ਨੇ ਚਾਹ, ਪਾਣੀ, ਫਲ, ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾ ਕੇ ਸੇਵਾ ਨਿਭਾਈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਪੂਰੇ ਰਸਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਇਸ ਮੌਕੇ ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਵਲੋਂ ਦਿੱਤੀ ਗਈ। ਇਸ ਮੌਕੇ ਇਲਾਕੇ ਭਰ ਦੀਆਂ ਸੰਗਤਾਂ, ਧਾਰਮਿਕ ਆਗੂਆਂ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਦਿਵਿਆਂਗ ਖੇਡਾਂ ਵਿਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ... ਅਗਲੀ ਖ਼ਬਰ ਟਿਕਟ ਚੈਕਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ, ਇਕ ਦਿਨ ਵਿਚ ਇਕ-ਇਕ ਲੱਖ ਤੋਂ ਵੱਧ ਦੀ ਆਮਦਨੀ ਹਾਸਲ
Ad Position 24