23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਜ ਪੱਧਰੀ ਦਿਵਿਆਂਗ ਖੇਡਾਂ ਵਿਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ ਤਗਮਿਆਂ ਸਮੇਤ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸਮੇਤ ਕੁੱਲ 22 ਤਗਮੇ ਹਾਸਲ ਕਰਕੇ ਪੂਰੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.

Ad Position 21
No active advertisement
ਰਾਜ ਪੱਧਰੀ ਦਿਵਿਆਂਗ ਖੇਡਾਂ ਵਿਚ ਤਗਮੇ ਜੇਤੂ ਖਿਡਾਰੀ ਵਿਭਾਗੀ ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ। 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ ਤਗਮੇ ਸਮੇਤ ਕੁੱਲ 22 ਤਗਮੇ ਹਾਸਲ ਕਰਕੇ ਪੂਰੇ ਪੰਜਾਬ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਨੇ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਣ ਭਾਵਨਾ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਜਜ਼ਬੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਹੌਸਲੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਇੱਛਾ ਸ਼ਕਤੀ ਅਤੇ ਮਿਹਨਤ ਦੇ ਬਲਬੂਤੇ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ 18 ਦਿਵਿਆਂਗ ਖਿਡਾਰੀਆਂ ਨੇ ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵੱਖ-ਵੱਖ ਕਿਸਮ ਦੀਆਂ ਦਿਵਿਆਂਗਤਾਵਾਂ ਵਾਲੇ ਵਿਦਿਆਰਥੀਆਂ ਨੇ ਲੰਬੀ ਛਾਲ, ਦੌੜਾਂ, ਗੋਲਾ ਸੁੱਟਣ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਕਲਾ ਅਤੇ ਹੌਸਲੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ ਤਗਮੇ ਜਿੱਤ ਕੇ ਜ਼ਿਲ੍ਹੇ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ। ਇਸ ਮੌਕੇ ਜ਼ਿਲ੍ਹਾ ਸਪੋਰਟਸ ਇੰਚਾਰਜ ਗੁਰਪਾਲ ਸਿੰਘ ਧਾਲੀਵਾਲ ਅਤੇ ਜਸਵੰਤ ਸਿੰਘ ਤੋਂ ਇਲਾਵਾ ਡੀ.ਐੱਸ.ਈ. ਕ੍ਰਿਸ਼ਨ ਮੋਹਨ ਚੌਬੇ, ਰਾਜੇਸ਼ ਕੁਮਾਰ, ਜਸਵੀਰ ਕੌਰ, ਮਨੋਜ ਕੁਮਾਰ ਅਤੇ ਦਿਨੇਸ਼ ਕੁਮਾਰ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਅਧਿਕਾਰੀਆਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਰਾਜ ਪੱਧਰੀ ਖੇਡਾਂ ਵਿਚ ਲਿਜਾਣ, ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਲਈ ਖੇਡਾਂ ਸਿਰਫ਼ ਜਿੱਤ-ਹਾਰ ਦਾ ਮਾਧਿਅਮ ਨਹੀਂ, ਸਗੋਂ ਆਤਮ-ਵਿਸ਼ਵਾਸ, ਸਵੈ-ਨਿਰਭਰਤਾ, ਅਨੁਸ਼ਾਸਨ ਅਤੇ ਸਮਾਜਿਕ ਬਰਾਬਰੀ ਦੀ ਭਾਵਨਾ ਵਿਕਸਿਤ ਕਰਨ ਦਾ ਵੀ ਮਹੱਤਵਪੂਰਨ ਸਾਧਨ ਹਨ। ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਦਿਵਿਆਂਗ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਅੰਦਰ ਲੁਕੀਆਂ ਪ੍ਰਤਿਭਾਵਾਂ ਨੂੰ ਉਭਾਰਨਾ ਅਤੇ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ ਸੀ। ਫ਼ਿਰੋਜ਼ਪੁਰ ਦੇ ਖਿਡਾਰੀਆਂ ਦੀ ਇਸ ਪ੍ਰਾਪਤੀ ਨੇ ਸਾਬਤ ਕਰ ਦਿੱਤਾ ਹੈ ਕਿ ਸਹੀ ਮੌਕੇ, ਹੌਸਲਾ-ਅਫ਼ਜ਼ਾਈ ਅਤੇ ਮਾਰਗਦਰਸ਼ਨ ਮਿਲਣ ਨਾਲ ਦਿਵਿਆਂਗ ਵਿਦਿਆਰਥੀ ਵੀ ਹਰ ਖੇਤਰ ਵਿਚ ਨਵੀਆਂ ਮਿਸਾਲਾਂ ਕਾਇਮ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 33 ਪਰਿਵਾਰਾਂ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਖੂ ਵਿਖੇ ਨਗਰ ਕੀਰਤਨ ਸਜਾਇਆ
Ad Position 24