23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 33 ਪਰਿਵਾਰਾਂ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਹਰ ਯੋਗ ਪਰਿਵਾਰ ਨੂੰ ਮਾਲਕੀ ਦਾ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਤਰਜੀਹ-ਭੁੱਲਰ

ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਸਾਲਾਂ ਤੋਂ ਆਪਣੇ ਘਰਾਂ ਦੀ ਮਾਲਕੀ ਦੇ ਅਧਿਕਾਰ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਦੇ ਪਿੰਡ ਬਘੇਲ ਸਿੰਘ ਵਾਲਾ ਵਿਖੇ 33 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਰਜਿਸਟਰੀਆਂ ਸਿਰਫ਼ ਕਾਗ਼ਜ਼ਾਂ ਦਾ ਪੁਲੰਦਾ ਨਹੀਂ, ਸਗੋਂ ਇਨ੍ਹਾਂ ਪਰਿਵਾਰਾਂ ਦੇ ਸਾਲਾਂ ਪੁਰਾਣੇ ਸੁਪਨੇ ਦੀ ਪੂਰਤੀ ਅਤੇ ਆਪਣੇ ਘਰ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਣ ਦੀ ਖ਼ੁਸ਼ੀ ਦਾ ਪ੍ਰਤੀਕ ਹਨ।

Ad Position 21
No active advertisement
ਪਿੰਡ ਬਘੇਲ ਸਿੰਘ ਵਾਲਾ ਵਿਖੇ 33 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਵਾਲੇ ਕਾਰਡ ਦੇਣ ਸਮੇਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਾਜ਼ਰ ਪਿੰਡ ਵਾਸੀ । ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਸਾਲਾਂ ਤੋਂ ਆਪਣੇ ਘਰਾਂ ਦੀ ਮਾਲਕੀ ਦੇ ਅਧਿਕਾਰ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਦੇ ਪਿੰਡ ਬਘੇਲ ਸਿੰਘ ਵਾਲਾ ਵਿਖੇ 33 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਰਜਿਸਟਰੀਆਂ ਸਿਰਫ਼ ਕਾਗ਼ਜ਼ਾਂ ਦਾ ਪੁਲੰਦਾ ਨਹੀਂ, ਸਗੋਂ ਇਨ੍ਹਾਂ ਪਰਿਵਾਰਾਂ ਦੇ ਸਾਲਾਂ ਪੁਰਾਣੇ ਸੁਪਨੇ ਦੀ ਪੂਰਤੀ ਅਤੇ ਆਪਣੇ ਘਰ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਣ ਦੀ ਖ਼ੁਸ਼ੀ ਦਾ ਪ੍ਰਤੀਕ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਹੱਕਾਂ ਨੂੰ ਪਹਿਲ ਦੇ ਰਹੀ ਹੈ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਮਕਸਦ ਉਨ੍ਹਾਂ ਪਰਿਵਾਰਾਂ ਨੂੰ ਮਾਲਕੀ ਦਾ ਅਧਿਕਾਰ ਦਿਵਾਉਣਾ ਹੈ, ਜੋ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਹਨ ਪਰ ਉਨ੍ਹਾਂ ਕੋਲ ਮਾਲਕੀ ਸਬੰਧੀ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ ਹੁੰਦਾ, ਸਗੋਂ ਇਹ ਉਸ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਜੁੜਿਆ ਹੁੰਦਾ ਹੈ। ਘਰ ਦੀ ਰਜਿਸਟਰੀ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਘਰ ਉੱਤੇ ਮਾਲਕੀ ਦਾ ਭਰੋਸਾ ਮਿਲਦਾ ਹੈ ਅਤੇ ਉਹ ਆਪਣੇ ਭਵਿੱਖ ਦੀ ਯੋਜਨਾਬੰਦੀ ਵੀ ਵਧੇਰੇ ਵਿਸ਼ਵਾਸ ਨਾਲ ਕਰ ਸਕਦੇ ਹਨ। ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਆਪਣੇ ਹੱਕਾਂ ਤੋਂ ਵਾਂਝਾ ਨਾ ਰਹੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਲੋੜਵੰਦ ਲੋਕਾਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੀ, ਸਗੋਂ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਸਹੂਲਤਾਂ ਅਤੇ ਅਧਿਕਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਵਿਧਾਇਕ ਨੇ 33 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਵਿਚ ਇਕ ਨਵੀਂ ਸ਼ੁਰੂਆਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰਾਂ ਤੱਕ ਪਹੁੰਚਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਸੰਕਲਪ ਹੈ ਕਿ ਹਰ ਹੱਕਦਾਰ ਨੂੰ ਉਸ ਦਾ ਹੱਕ ਮਿਲੇ ਅਤੇ ਪੰਜਾਬ ਦਾ ਹਰ ਪਰਿਵਾਰ ਖ਼ੁਸ਼ਹਾਲ ਅਤੇ ਸੁਰੱਖਿਅਤ ਜੀਵਨ ਬਤੀਤ ਕਰ ਸਕੇ । ਇਸ ਮੌਕੇ ਆਪ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਵਪਾਰੀਆਂ ਨਾਲ ਮੁਲਾਕਾਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਤ... ਅਗਲੀ ਖ਼ਬਰ ਰਾਜ ਪੱਧਰੀ ਦਿਵਿਆਂਗ ਖੇਡਾਂ ਵਿਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ 12 ਸੋਨੇ, 7 ਚਾਂਦੀ ਅਤੇ 3 ਕਾਂਸੀ ਦੇ...
Ad Position 24