23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਵਪਾਰੀਆਂ ਨਾਲ ਮੁਲਾਕਾਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਤੋਂ ਐਲਾਨਿਆ ਪਾਰਟੀ ਉਮੀਦਵਾਰ * ਸਰਕਾਰ ਆਉਣ ’ਤੇ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਤਹਿਤ ਵਿੱਢੀ ਗਈ ਮੁਹਿੰਮ ਅਧੀਨ ਅੱਜ ਜ਼ੀਰਾ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮਿਲਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜ਼ੀਰਾ, ਮੱਖੂ ਅਤੇ ਮੱਲਾਂਵਾਲਾ ਦੇ ਵੱਖ-ਵੱਖ ਵਪਾਰਕ ਵਰਗਾਂ, ਕਿਸਾਨਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।

Ad Position 21
No active advertisement
ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ। ਤਸਵੀਰ-ਵਰਿੰਦਰ ਮਨਚੰਦਾ 24-11-2026
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਤਹਿਤ ਵਿੱਢੀ ਗਈ ਮੁਹਿੰਮ ਅਧੀਨ ਅੱਜ ਜ਼ੀਰਾ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮਿਲਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜ਼ੀਰਾ, ਮੱਖੂ ਅਤੇ ਮੱਲਾਂਵਾਲਾ ਦੇ ਵੱਖ-ਵੱਖ ਵਪਾਰਕ ਵਰਗਾਂ, ਕਿਸਾਨਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਮੀਟਿੰਗ ਦੌਰਾਨ ਵੱਖ-ਵੱਖ ਐਸੋਸੀਏਸ਼ਨਾਂ ਅਤੇ ਵਰਗਾਂ ਦੇ ਨੁਮਾਇੰਦਿਆਂ ਨੇ ਪਾਰਟੀ ਪ੍ਰਧਾਨ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਖਜ਼ਾਨਚੀ ਬਸੰਤ ਸਿੰਘ ਧੰਜੂ ਨੇ ਮੰਡੀਆਂ ਨਾਲ ਸਬੰਧਤ ਸਮੱਸਿਆਵਾਂ ਰੱਖੀਆਂ, ਜਦਕਿ ਕਿਸਾਨ ਆਗੂ ਹਰਦਿਆਲ ਸਿੰਘ ਅਲੀਪੁਰ ਨੇ ਸਬਜ਼ੀਆਂ ਦੇ ਘੱਟ ਮਿਲ ਰਹੇ ਰੇਟਾਂ, ਨਕਲੀ ਖਾਦਾਂ - ਦਵਾਈਆਂ ਅਤੇ ਹੋਰ ਖੇਤੀ ਮੁਸ਼ਕਿਲਾਂ ਦਾ ਮੁੱਦਾ ਉਠਾਇਆ। ਸੁਖਮੰਦਰ ਸਿੰਘ ਲਹਿਰਾ ਰੋਹੀ ਨੇ ਡੇਅਰੀ ਫਾਰਮਿੰਗ, ਦਾਰਾ ਸਿੰਘ ਮੱਲੀ ਨੇ ਇੱਟਾਂ ਦੇ ਭੱਠਿਆਂ, ਚਰਨਜੀਤ ਸਿੰਘ ਸਿੱਕੀ ਨੇ ਪ੍ਰੋਪਰਟੀ ਕਾਰੋਬਾਰ ਅਤੇ ਪੰਜਾਬ ਸੁਨਿਆਰ ਯੂਨੀਅਨ ਦੇ ਵਾਈਸ ਪ੍ਰਧਾਨ ਜਗਮੋਹਣ ਕੌੜਾ ਨੇ ਸਵਰਨਕਾਰਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਦੱਸਿਆ। ਰਾਕੇਸ਼ ਕੁਮਾਰ ਵਲੋਂ ਆਰ.ਐਮ.ਪੀ ਡਾਕਟਰਾਂ ਦੀਆਂ ਮੁਸ਼ਕਿਲਾਂ ਅਤੇ ਨਵੀਨ ਮਖੂ ਵਲੋਂ ਗਊਸ਼ਾਲਾਵਾਂ ਨੂੰ ਸੈੱਸ ਨਾ ਮਿਲਣ ਦਾ ਮਸਲਾ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਿਲਨੀ ਦਾ ਮੁੱਖ ਮਕਸਦ ਵਪਾਰੀ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਅਤੇ ਹਰ ਵਰਗ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਵਿਆਜ ਤੋਂ ਮੁਹੱਈਆ ਕਰਵਾਇਆ ਜਾਵੇਗਾ। ਪ੍ਰੋਗਰਾਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ। ਜਿਸ ’ਤੇ ਹਾਜ਼ਰ ਅਕਾਲੀ ਵਰਕਰਾਂ ਨੇ ਜੈਕਾਰੇ ਛੱਡ ਕੇ ਭਰਵੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਪ੍ਰਧਾਨ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਬੂਹ ਮੈਂਬਰ ਐਸ.ਜੀ.ਪੀ.ਸੀ. ਬਹਾਦਰ ਸਿੰਘ ਹਰਦਾਸਾ ਸਾਬਕਾ ਚੇਅਰਮੈਨ, ਸੁਰਿੰਦਰ ਸਿੰਘ ਬੱਬੂ, ਗੁਰਬਖਸ਼ ਸਿੰਘ ਸੇਖੋਂ ਬਘੇਲੇ ਵਾਲਾ ਜ਼ਿਲ੍ਹਾ ਪ੍ਰਧਾਨ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ, ਮੁਖਤਿਆਰ ਸਿੰਘ ਬਰਾੜ ਬੰਡਾਲਾ ਪੁਰਾਣਾ, ਤਜਿੰਦਰ ਸਿੰਘ, ਬਾਬੂ ਰਾਮ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸ਼ਮਸ਼ੇਰ ਸਿੰਘ ਲੌਂਗੋਦੇਵਾ, ਅਮਰਜੀਤ ਸਿੰਘ ਘੁੰਮਣ, ਸਤਵਿੰਦਰ ਸਿੰਘ ਸੰਧੂ, ਗੁਰਬਖਸ਼ ਸਿੰਘ ਸਰਪੰਚ ਰਟੋਲ ਰੋਹੀ, ਸੁਖਦੇਵ ਬਿੱਟੂ ਵਿੱਜ ਸਰਕਲ ਪ੍ਰਧਾਨ ਜ਼ੀਰਾ, ਐਡਵੋਕੇਟ ਚਿੱਤਬੀਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਰਵਿੰਦਰ ਸਿੰਘ ਲਾਡੀ ਨੂਰਪੁਰ, ਅਮਨ ਛਾਵੜਾ, ਕਰਮਜੀਤ ਸਿੰਘ ਸਰਪੰਚ ਸਨੇਰ, ਜਸਵਿੰਦਰ ਸਿੰਘ ਸੋਨੂੰ ਗੁਜਰਾਲ, ਗੁਰਮੀਤ ਸਿੰਘ ਸ਼ੀਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਰਣਜੀਤ ਸਿੰਘ ਮਲਸੀਆਂ ਯੂਥ ਸਰਕਲ ਪ੍ਰਧਾਨ, ਚਰਨਜੀਤ ਸਿੰਘ ਸਰਪੰਚ ਵਾੜਾ ਵਰਿਆਮ ਸਿੰਘ ਵਾਲਾ, ਰੀਤ ਮਹਿੰਦਰ ਹੋਲਾਵਾਲੀ, ਨਛੱਤਰ ਸਿੰਘ ਸੰਧੂ ਸਰਕਲ ਪ੍ਰਧਾਨ ਮੱਲਾਂਵਾਲਾ, ਹੀਰਾ ਸਿੰਘ ਮਸਤੇ ਵਾਲਾ, ਸਰਬਜੀਤ ਸਿੰਘ ਸਰਪੰਚ ਬੂਹ, ਕਿਰਨਪਾਲ ਸਿੰਘ ਸੋਢੀ, ਜਲੌਰ ਸਿੰਘ ਮਣਕਿਆਂਵਾਲੀ, ਸੁਖਮੰਦਰ ਸਿੰਘ ਸ਼ੂਸ਼ਕ, ਜਤਿੰਦਰ ਸਿੰਘ ਨੂਰਪੁਰ, ਗਿਰਦਨ ਸ਼ਰਮਾ ਭੜਾਣਾ, ਬਲਕਾਰ ਸਿੰਘ ਸਰਪੰਚ ਨਵਾਂ ਜ਼ੀਰਾ, ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ ਜ਼ੀਰਾ ਵਿਕਾਸ ਪਰਿਸ਼ਦ, ਗੁਰਤਰਸੇਮ ਸਿੰਘ ਜੌੜਾ, ਬਲਵਿੰਦਰ ਸਿੰਘ ਗਿੱਲ ਮਰਖਾਈ, ਮਨਜੀਤ ਸਿੰਘ ਬਰਾੜ ਫੇਰੋਕੇ, ਕੁਲਦੀਪ ਸਿੰਘ ਸਾਬਕਾ ਸਰਪੰਚ ਫੇਰੋਕੇ, ਜਗੀਰ ਸਿੰਘ ਬਮਰਾਹ, ਰਜਿੰਦਰ ਸਿੰਘ ਕਾਲੀ ਬਾਬਾ, ਮਨਮੋਹਣ ਸਿੰਘ ਪੀ.ਏ., ਸੁਖਜੀਤ ਸਿੰਘ ਆਫਿਸ ਵਾਲਾ ਵਾਈਸ ਜ਼ਿਲ੍ਹਾ ਪ੍ਰਧਾਨ, ਅਮਨਜੀਤ ਸਿੰਘ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ, ਮਨਪ੍ਰੀਤ ਸਿੰਘ ਬਹਿਕ ਫੱਤੂ, ਕੁਲਦੀਪ ਸਿੰਘ ਰਟੌਲ ਰੋਹੀ, ਅਮਰਜੋਤ ਸਿੰਘ ਜ਼ੀਰਾ ਅਤੇ ਸਾਰਜ ਸਿੰਘ ਮੱਲਾਂਵਾਲਾ ਦਿਹਾਤੀ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ, ਸਰਦੂਲ ਸਿੰਘ, ਬਲਵਿੰਦਰ ਸਿੰਘ , ਸ਼ਮਿੰਦਰ ਸਿੰਘ, ਇੰਦਰਜੀਤ ਸਿੰਘ, ਨਾਇਬ ਸਿੰਘ, ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦੌਰਾਨ ਮਿਸਲ ਸਤਲੁਜ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਸਨਮਾਨਿਤ ਅਗਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 33 ਪਰਿਵਾਰਾਂ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ...
Ad Position 24