ਨਗਰ ਕੀਰਤਨ ਦੌਰਾਨ ਮਿਸਲ ਸਤਲੁਜ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਸਨਮਾਨਿਤ
ਜ਼ੀਰਾ,23 ਨਵੰਬਰ (ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਜੀਰਾ ਸ਼ਹਿਰ ਵਿਖੇ ਸਜਾਏ ਗਏ ਨਗਰ ਕੀਰਤਨ ਮੌਕੇ ਸੰਗਤ ਨੇ ਅਥਾਹ ਉਤਸ਼ਾਹ ਤੇ ਸ਼ਰਧਾ ਦੀ ਮਿਸਾਲ ਪੇਸ਼ ਕੀਤੀ l ਨਗਰ ਕੀਰਤਨ ਦਾ ਮਿਸਲ ਸਤਲੁਜ ਵਲੋਂ ਵਸਤੀ ਪੂਰਨ ਸਿੰਘ ਵਾਲੀ ਕੱਚਾ ਗਾਦੜੀਵਾਲਾ ਰੋਡ ਜ਼ੀਰਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਦਵਿੰਦਰ ਸਿੰਘ ਸੇਖੋਂ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ।
ਜ਼ੀਰਾ,23 ਨਵੰਬਰ (ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਜੀਰਾ ਸ਼ਹਿਰ ਵਿਖੇ ਸਜਾਏ ਗਏ ਨਗਰ ਕੀਰਤਨ ਮੌਕੇ ਸੰਗਤ ਨੇ ਅਥਾਹ ਉਤਸ਼ਾਹ ਤੇ ਸ਼ਰਧਾ ਦੀ ਮਿਸਾਲ ਪੇਸ਼ ਕੀਤੀ l ਨਗਰ ਕੀਰਤਨ ਦਾ ਮਿਸਲ ਸਤਲੁਜ ਵਲੋਂ ਵਸਤੀ ਪੂਰਨ ਸਿੰਘ ਵਾਲੀ ਕੱਚਾ ਗਾਦੜੀਵਾਲਾ ਰੋਡ ਜ਼ੀਰਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਦਵਿੰਦਰ ਸਿੰਘ ਸੇਖੋਂ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਦੌਰਾਨ ਸਮੂਹ ਮਿਸਲ ਸਤਲੁਜ ਵਲੋਂ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਕਾਂ ਵਲੋਂ ਦਵਿੰਦਰ ਸਿੰਘ ਸੇਖੋਂ ਅਤੇ ਹਰਜਿੰਦਰ ਸਿੰਘ ਸਹੋਤਾ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਪੰਜਾਬ , ਸੁਰਜੀਤ ਸਿੰਘ ,ਅੰਮ੍ਰਿਤਪਾਲ ਸਿੰਘ ਜ਼ੀਰਾ, ਕਮਲਜੀਤ ਸਿੰਘ, ਅਮਨਦੀਪ ਸਿੰਘ ਜ਼ੀਰਾ, ਸਿਮਰਤਪਾਲ ਸਿੰਘ ਖੋਸਾ ਹਾਜ਼ਰ ਸਨ।