23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਮੁੱਦਕੀ, 23 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਜਪੁਜੀ ਸਾਹਿਬ ਦਾ ਪਾਠ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਮੁੱਦਕੀ, 23 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਜਪੁਜੀ ਸਾਹਿਬ ਦਾ ਪਾਠ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਧਾਰਮਿਕ ਅਤੇ ਇਤਿਹਾਸਕ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਅਤੇ ਮਹਾਨ ਸਿੱਖਿਆਵਾਂ ਨਾਲ ਸਬੰਧਿਤ ਸਵਾਲ-ਜਵਾਬ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਿਸਟਰ ਐਨਮਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਪਿਆਰ, ਸਚਾਈ ਅਤੇ ਆਪਸੀ ਭਾਈਚਾਰੇ ਦਾ ਰਾਹ ਦਿਖਾਇਆ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿਚ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਅਪਣਾਉਣ ਅਤੇ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣ। ਇਸ ਦੇ ਨਾਲ ਹੀ ਸਾਰਿਆਂ ਨਾਲ ਪਿਆਰ, ਸਤਿਕਾਰ ਅਤੇ ਨਿਮਰਤਾ ਭਰਿਆ ਵਿਵਹਾਰ ਕਰਨ ਦੀ ਸਿੱਖਿਆ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਭਾਗ ਲਿਆ। ਅੰਤ ਵਿਚ ਪ੍ਰਿੰਸੀਪਲ ਸਿਸਟਰ ਐਨਮਰੀ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਨਾ ਰੱਖਣ, ਸਗੋਂ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਸਮੁੱਚਾ ਸਮਾਗਮ ਧਾਰਮਿਕ ਅਤੇ ਰੂਹਾਨੀ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਹੋਵੇਗਾ ਸਰਬਪੱਖੀ ਵਿਕਾਸ - ਬੀਬੀ ਰਾਜਵਿੰਦਰ ਕੌਰ ਸਿਆਲ ਅਗਲੀ ਖ਼ਬਰ ਸਾਂਝ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24