ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਹੋਵੇਗਾ ਸਰਬਪੱਖੀ ਵਿਕਾਸ - ਬੀਬੀ ਰਾਜਵਿੰਦਰ ਕੌਰ ਸਿਆਲ
ਫ਼ਿਰੋਜ਼ਪੁਰ, 23 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਤਰਜੀਹੀ ਆਧਾਰ ’ਤੇ ਕੰਮ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪਿੰਡ ਦੁੱਲੇ ਵਾਲਾ ਦੀ ਬਸਤੀ ਖੁਸ਼ਹਾਲ ਸਿੰਘ ਵਿਖੇ ਭਾਜਪਾ ਆਗੂ ਅੰਗਰੇਜ ਸਿੰਘ ਦੇ ਗ੍ਰਹਿ ਵਿਖੇ ਹੋਈ ਲੋਕ ਮਿਲਣੀ ਦੌਰਾਨ ਕੀਤਾ।
ਫ਼ਿਰੋਜ਼ਪੁਰ, 23 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਤਰਜੀਹੀ ਆਧਾਰ ’ਤੇ ਕੰਮ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਪਿੰਡ ਦੁੱਲੇ ਵਾਲਾ ਦੀ ਬਸਤੀ ਖੁਸ਼ਹਾਲ ਸਿੰਘ ਵਿਖੇ ਭਾਜਪਾ ਆਗੂ ਅੰਗਰੇਜ ਸਿੰਘ ਦੇ ਗ੍ਰਹਿ ਵਿਖੇ ਹੋਈ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਬੀਬੀ ਸਿਆਲ ਨੇ ਲੋਕਾਂ ਨਾਲ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਭਾਜਪਾ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਿਹਤਰ ਸਹੂਲਤਾਂ, ਰੁਜ਼ਗਾਰ ਦੇ ਮੌਕਿਆਂ ਅਤੇ ਵਿਕਾਸ ਦੀ ਉਮੀਦ ਰੱਖਦੇ ਹਨ। ਜਿਸ ਨੂੰ ਪੂਰਾ ਕਰਨ ਲਈ ਭਾਜਪਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਲੋਕ ਮਿਲਣੀ ਦੌਰਾਨ ਡਾਂ ਕੁਲਦੀਪ ਸਿੰਘ ਧੀਰਾ ਪੱਤਰਾਂ, ਕਾਰਜਕਾਰਨੀ ਮੈਂਬਰ ਭਾਜਪਾ ਐੱਸ.ਸੀ. ਮੋਰਚਾ ਪੰਜਾਬ, ਭਾਜਪਾ ਦੇ ਸੀਨੀਅਰ ਆਗੂ ਸੁਖਮੰਦਰ ਸਿੰਘ ਧਾਲੀਵਾਲ, ਕਮਲ ਗਿੱਲ ਸੋਨੂੰ, ਸਹਿ-ਪ੍ਰਭਾਰੀ ਭਾਜਪਾ ਕਿਸਾਨ ਮੋਰਚਾ ਆਈ.ਟੀ. ਸੈੱਲ ਪੰਜਾਬ, ਬਾਬਾ ਸੂਰਜ ਸਿੰਘ ਸਿਆਲ, ਬਾਬਾ ਹਰਮਨ ਸਿੰਘ ਸਿਆਲ, ਭਾਜਪਾ ਆਗੂ ਅੰਗਰੇਜ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।