23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੀ ਕਬੱਡੀ ਟੀਮ ਨੇ ਪੰਜਾਬ ਯੂਨੀਵਰਸਿਟੀ ਟੂਰਨਾਮੈਂਟ ’ਚ ਹਾਸਲ ਕੀਤਾ ਦੂਜਾ ਸਥਾਨ

ਤਲਵੰਡੀ ਭਾਈ, 23 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੀ ਕਬੱਡੀ ਟੀਮ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ ਇੰਟਰ ਕਾਲਜ ਕਬੱਡੀ ਪੰਜਾਬ ਸਟਾਈਲ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਤਲਵੰਡੀ ਭਾਈ, 23 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੀ ਕਬੱਡੀ ਟੀਮ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ ਇੰਟਰ ਕਾਲਜ ਕਬੱਡੀ ਪੰਜਾਬ ਸਟਾਈਲ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਕਾਲਜ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਪ੍ਰਾਪਤੀ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋਫੈਸਰ ਗੁਰਜਗਜੀਤ ਕੌਰ ਦੀ ਅਗਵਾਈ ਹੇਠ ਸੰਭਵ ਹੋਈ। ਟੂਰਨਾਮੈਂਟ ਦੌਰਾਨ ਕਾਲਜ ਦੀ ਟੀਮ ਨੇ ਆਪਣੀ ਖੇਡ ਕਲਾ, ਜੁਝਾਰੂ ਭਾਵਨਾ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਵਿਰੋਧੀ ਟੀਮਾਂ ਨੂੰ ਸਖ਼ਤ ਮੁਕਾਬਲਾ ਦਿੱਤਾ ਅਤੇ ਦੂਜਾ ਸਥਾਨ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋਫੈਸਰ ਗੁਰਜਗਜੀਤ ਕੌਰ ਦੀ ਯੋਗ ਅਗਵਾਈ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵੀ ਕਾਲਜ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਤੇ ਲਗਨ ਨਾਲ ਖੇਡਾਂ ਦੇ ਖੇਤਰ ਵਿਚ ਨਵੀਆਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਨਾ ਸਿਰਫ਼ ਵਿੱਦਿਅਕ ਸੰਸਥਾ ਦਾ ਮਾਣ ਵਧਦਾ ਹੈ, ਸਗੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਹੋਣ ਦੀ ਪੇ੍ਰਰਨਾ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਵਿ) ਵਲੋਂ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਸਬੰਧੀ ਜਾਗਰੂਕਤਾ ਬੈਨਰ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ
Ad Position 24