23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਧੀਕ ਡਿਪਟੀ ਕਮਿਸ਼ਨਰ (ਵਿ) ਵਲੋਂ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਸਬੰਧੀ ਜਾਗਰੂਕਤਾ ਬੈਨਰ ਜਾਰੀ

ਫ਼ਿਰੋਜ਼ਪੁਰ, 23 ਨਵੰਬਰ (ਸੁਖਵਿੰਦਰ ਸਿੰਘ)- ਸਫ਼ਾਈ ਅਤੇ ਸੈਨੀਟੇਸ਼ਨ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਪਖਾਨਿਆਂ ਦੀ ਕਾਰਜਸ਼ੀਲਤਾ, ਸਾਫ਼-ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ.

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਅਮਨਦੀਪ ਕੌਰ ਪਖਵਾੜਾ ਮੁਹਿੰਮ ਸਬੰਧੀ ਜਾਗਰੂਕਤਾ ਬੈਨਰ ਜਾਰੀ ਕਰਦੇ ਹੋਏ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਸੁਖਵਿੰਦਰ ਸਿੰਘ)- ਸਫ਼ਾਈ ਅਤੇ ਸੈਨੀਟੇਸ਼ਨ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਪਖਾਨਿਆਂ ਦੀ ਕਾਰਜਸ਼ੀਲਤਾ, ਸਾਫ਼-ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਅਮਨਦੀਪ ਕੌਰ ਵਲੋਂ ਮੁਹਿੰਮ ਸਬੰਧੀ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਦੱਸਿਆ ਕਿ ਇਹ ਮੁਹਿੰਮ 19 ਨਵੰਬਰ ਤੋਂ 10 ਦਸੰਬਰ ਤੱਕ ਚਲਾਈ ਜਾ ਰਹੀ ਹੈ। ਮੁਹਿੰਮ ਤਹਿਤ ਪਿੰਡਾਂ ਵਿਚ ਵਿਅਕਤੀਗਤ ਘਰੇਲੂ ਪਖਾਨਿਆਂ, ਕਮਿਊਨਿਟੀ ਸੈਨੇਟਰੀ ਕੰਪਲੈਕਸਾਂ, ਸਕੂਲਾਂ, ਆਂਗਣਵਾੜੀ ਕੇਂਦਰਾਂ, ਪੰਚਾਇਤ ਘਰਾਂ ਸਮੇਤ ਹੋਰ ਸੰਸਥਾਗਤ ਪਖਾਨਿਆਂ ਦੀ ਸਫ਼ਾਈ, ਰੱਖ-ਰਖਾਅ ਅਤੇ ਕਾਰਜਸ਼ੀਲਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ ਦੀ ਓ.ਡੀ.ਐਫ਼. ਸਥਿਤੀ ਬਰਕਰਾਰ ਰੱਖਣ, ਸੁਰੱਖਿਅਤ ਸੈਨੀਟੇਸ਼ਨ ਅਤੇ ਫੀਕਲ ਸਲੱਜ ਮੈਨੇਜਮੈਂਟ ਸਬੰਧੀ ਗਤੀਵਿਧੀਆਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਜਿੱਥੇ ਲੋੜ ਹੋਵੇ ਉੱਥੇ ਪਖਾਨਿਆਂ ਦੀ ਰੈਟਰੋਫਿਟਿੰਗ ਅਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਸੀ.ਐਸ.ਸੀ. ਵਿਚ ਪਾਣੀ ਦੀ ਉਪਲਬਧਤਾ, ਲਾਈਟਾਂ, ਹੱਥ ਧੋਣ ਲਈ ਵਾਸ਼ ਬੇਸਿਨ ਅਤੇ ਸਾਬਣ, ਡਸਟਬਿਨ, ਮਹਿਲਾਵਾਂ ਅਤੇ ਪੁਰਸ਼ਾਂ ਲਈ ਵੱਖਰੀਆਂ ਸਹੂਲਤਾਂ ਅਤੇ ਦਿਵਿਆਂਗਜਨਾਂ ਲਈ ਉਚਿਤ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਪਟਿਕ ਟੈਂਕਾਂ ਵਿੱਚੋਂ ਫੀਕਲ ਸਲੱਜ ਦੀ ਸਫ਼ਾਈ ਸਿਰਫ਼ ਮਸ਼ੀਨੀ ਢੰਗ ਨਾਲ ਕਰਵਾਈ ਜਾਵੇ ਅਤੇ ਕੱਢੇ ਗਏ ਸਲੱਜ ਨੂੰ ਨਿਰਧਾਰਤ ਐਸ.ਟੀ.ਪੀ./ਐਫ.ਐਸ.ਟੀ.ਪੀ. ਪਲਾਂਟ ਤੱਕ ਪਹੁੰਚਾ ਕੇ ਢੁਕਵੇਂ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁਹਿੰਮ ਦੌਰਾਨ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕੰਮਿਊਨਿਟੀ ਸੈਨੇਟਰੀ ਕੰਪਲੈਕਸਾਂ, ਸੰਸਥਾਗਤ ਪਖਾਨਿਆਂ ਅਤੇ ਆਈ.ਆਈ.ਐਚ.ਐਲ. ਦੇ ਲਾਭਪਾਤਰੀਆਂ ਨੂੰ 9 ਅਤੇ 10 ਦਸੰਬਰ 2026 ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ, ਪਖਾਨਿਆਂ ਦੀ ਸਹੀ ਵਰਤੋਂ ਅਤੇ ਰੱਖ-ਰਖਾਅ ਕਰਨ ਅਤੇ ਖੁੱਲ੍ਹੇ ਵਿਚ ਪਖਾਨਾ ਕਰਨ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਅਤੇ ਸਵੱਛ ਪਿੰਡ ਸਿਹਤਮੰਦ ਸਮਾਜ ਦੀ ਨੀਂਹ ਹਨ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਇਸ ਮੌਕੇ ਜੇ.ਈ. ਮੁਖ਼ਤਿਆਰ ਸਿੰਘ, ਜੇ.ਈ. ਰਾਹੁਲ ਤ੍ਰਿਪਾਠੀ, ਬੀ.ਆਰ.ਸੀ. ਮਨਦੀਪ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਡੀ.ਐਸ.ਓ. ਹਰਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਕੰਨਿਆ ਮਹਾਂ ਵਿਦਿਆਲਯ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਸੈਮੀਨਾਰ ਬਾਲ ਵਿਆਹ, ਬਾਲ ਮਜ਼ਦੂਰੀ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੀ ਕਬੱਡੀ ਟੀਮ ਨੇ ਪੰਜਾਬ ਯੂਨੀਵਰਸਿਟੀ ਟੂਰਨਾਮੈਂਟ ’ਚ ਹਾਸਲ ਕੀਤਾ ਦੂਜਾ ਸਥਾਨ
Ad Position 24