ਸਿੱਖ ਕੰਨਿਆ ਮਹਾਂ ਵਿਦਿਆਲਯ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਸੈਮੀਨਾਰ
ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਬੱਚਿਆਂ ਦੇ ਸ਼ੋਸ਼ਣ ਵਿਰੁੱਧ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਬੱਚਿਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਸਿੱਖ ਕੰਨਿਆ ਮਹਾਂ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ.
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਬੱਚਿਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਸਿੱਖ ਕੰਨਿਆ ਮਹਾਂ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਗਠਨ ਦੇ ਕਮਿਊਨਿਟੀ ਸੋਸ਼ਲ ਵਰਕਰ ਸਤਨਾਮ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ, ਬਾਲ ਭਿੱਖਿਆ, ਬੱਚਿਆਂ ਦੇ ਸ਼ੋਸ਼ਣ, ਪੋਕਸੋ ਐਕਟ ਅਤੇ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਾਲ ਵਿਆਹ ਰੋਕਥਾਮ ਕਾਨੂੰਨ-2 006 ਅਨੁਸਾਰ ਲੜਕੀ ਦੇ ਵਿਆਹ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਲੜਕੇ ਲਈ 21 ਸਾਲ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਇਸ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ, ਸਿਹਤ, ਸੁਰੱਖਿਆ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ। ਬਚਪਨ ਮਜ਼ਦੂਰੀ ਅਤੇ ਸ਼ੋਸ਼ਣ ਦੀ ਭੇਟ ਚੜ੍ਹਨ ਦੀ ਬਜਾਏ ਪੜ੍ਹਾਈ, ਖੇਡਾਂ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਬਤੀਤ ਹੋਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਦੀ ਤਸਕਰੀ ਦੇ ਸੰਕੇਤਾਂ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚਾਈਲਡ ਹੈਲਪਲਾਈਨ ਦੇ ਟੋਲ-ਫਰੀ ਨੰਬਰ 1098 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਿਸੇ ਬੱਚੇ ਦੇ ਸੰਕਟ ਵਿਚ ਹੋਣ, ਸ਼ੋਸ਼ਣ ਦਾ ਸ਼ਿਕਾਰ ਹੋਣ, ਲਾਪਤਾ ਹੋਣ ਜਾਂ ਅਸੁਰੱਖਿਅਤ ਸਥਿਤੀ ਵਿਚ ਹੋਣ ’ਤੇ ਇਸ ਨੰਬਰ ਰਾਹੀਂ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਲੋੜਵੰਦ ਬੱਚਿਆਂ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਪਾਂਸਰਸ਼ਿਪ ਅਤੇ ਸ਼ਗਨ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸੈਮੀਨਾਰ ਦੇ ਅੰਤ ਵਿਚ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਬੁਲਾਰੇ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਸੰਗਠਨ ਵਲੋਂ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੀਮਾ, ਪੁਸ਼ਪਿੰਦਰ ਕੌਰ, ਕਿਰਨ ਰਾਣੀ, ਅਮਨਦੀਪ ਕੌਰ, ਵਿਸ਼ਾਲ ਅਤੇ ਪੂਨਮ ਸਮੇਤ ਹੋਰ ਅਧਿਆਪਕ ਮੌਜੂਦ ਸਨ।