ਸੀਨੀਅਰ ਟਕਸਾਲੀ ਕਾਂਗਰਸੀ ਆਗੂ ਬਗੀਚਾ ਸਿੰਘ ਦੇ ਗ੍ਰਹਿ ਪਹੁੰਚੇ ਰੋਹਿਤ ਵੋਹਰਾ ਮੌਂਟੂ
ਗੁਰੂਹਰਸਹਾਏ 23 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਬੋਹੜੀਆਂ ਵਿਖੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸ.
ਗੁਰੂਹਰਸਹਾਏ 23 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਬੋਹੜੀਆਂ ਵਿਖੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਸ.ਬਗੀਚਾ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬਗੀਚਾ ਸਿੰਘ ਦੀ ਸਿਹਤ ਦਾ ਹਾਲ-ਚਾਲ ਜਾਣਿਆ ਉੱਥੇ ਹੀ ਚਾਹ ਦਾ ਕੱਪ ਸਾਂਝਾ ਕਰਦਿਆਂ ਆਪਸੀ ਵਿਚਾਰਾਂ ਦੀ ਸਾਂਝ ਪਾਈ। ਮੁਲਾਕਾਤ ਦੌਰਾਨ ਹਲਕੇ ਦੀਆਂ ਮੌਜੂਦਾ ਸਰਗਰਮੀਆਂ, ਕਾਂਗਰਸ ਪਾਰਟੀ ਦੀ ਸਥਿਤੀ, ਪਾਰਟੀ ਵਰਕਰਾਂ ਦੀ ਭੂਮਿਕਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਟਕਸਾਲੀ ਆਗੂਆਂ ਨਾਲ ਅਜਿਹੀਆਂ ਮੁਲਾਕਾਤਾਂ ਨੂੰ ਅਹਿਮ ਮੰਨਦਿਆਂ ਰੋਹਿਤ ਵੋਹਰਾ ਮੌਂਟੂ ਵਲੋਂ ਪੁਰਾਣੇ ਅਤੇ ਤਜਰਬੇਕਾਰ ਕਾਂਗਰਸੀ ਆਗੂਆਂ ਦੇ ਤਜਰਬੇ, ਸਲਾਹ ਅਤੇ ਮਾਰਗਦਰਸ਼ਨ ਨੂੰ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਮਿਲਣੀਆਂ ਜਿੱਥੇ ਪਾਰਟੀ ਦੇ ਪੁਰਾਣੇ ਆਗੂਆਂ ਨਾਲ ਆਪਸੀ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ, ਉੱਥੇ ਹੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਮੌਕਾ ਵੀ ਪ੍ਰਦਾਨ ਕਰਦੀਆਂ ਹਨ। ਰੋਹਿਤ ਵੋਹਰਾ ਮੌਂਟੂ ਦੀ ਇਸ ਮੁਲਾਕਾਤ ਨੂੰ ਸੀਨੀਅਰ ਆਗੂਆਂ ਪ੍ਰਤੀ ਸਤਿਕਾਰ, ਆਪਸੀ ਸਾਂਝ ਅਤੇ ਹਲਕੇ ਵਿਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਗਤੀਸ਼ੀਲ ਬਣਾਉਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਵੀ ਹਾਜ਼ਰ ਸਨ।