ਪੂਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ
ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੇ ਮਸਲਿਆਂ ’ਤੇ ਹੋਇਆ ਵਿਚਾਰ-ਵਟਾਂਦਰਾ
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੂਕਾ) ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ।
ਪ
ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ। ਅਜੀਤ ਤਸਵੀਰ
24-11-2026
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੂਕਾ) ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਉੱਚ ਸਿੱਖਿਆ ਖੇਤਰ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਅਕਾਦਮਿਕ ਸੈਸ਼ਨ 2026-27 ਦੇ ਦਾਖਲਿਆਂ ਦੀ ਪ੍ਰਗਤੀ ਅਤੇ ਪੰਜਾਬ ਦੇ ਕਾਲਜਾਂ ਵਿਚ ਕੋਰਸਾਂ ਅਨੁਸਾਰ ਖਾਲੀ ਪਈਆਂ ਸੀਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨ ਲਈ ਦਾਖਲਾ ਕਾਊਂਸਲਿੰਗ, ਪੂਕਾ ਦੇ ਬੀ-2 ਬੀ ਅਤੇ ਬੀ 2ਸੀ ਸਮਾਗਮਾਂ ਰਾਹੀਂ ਦਾਖਲਾ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੀ ਚਰਚਾ ਕੀਤੀ ਗਈ।ਮੀਟਿੰਗ ਵਿਚ ਪੰਜਾਬ ਦੀਆਂ ਵੱਖ-ਵੱਖ ਨਾਮਵਰ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿਚ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਤੋਂ ਸ੍ਰੀ ਵਿਨੋਦ ਰਾਏ ਮਹਾਜਨ ਅਤੇ ਨਿਰਮਲ ਸਿੰਘ ਰਾਇਤ, ਜੈਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਤੋਂ ਸ੍ਰੀ ਅੰਕਿਤ ਜੈਨ, ਪੀ.ਸੀ.ਟੀ.ਈ. ਲੁਧਿਆਣਾ ਤੋਂ ਸਵਪਨ ਛੰਨਾ, ਗਲੋਬਲ ਕਾਲਜ ਤੋਂ ਅਮਿਤ ਮਲਹੋਤਰਾ ਅਤੇ ਬੀ.ਐੱਸ. ਰਾਣਾ, ਸੰਤ ਕਬੀਰ ਕਾਲਜ ਜ਼ੀਰਾ ਤੋਂ ਡਾ. ਸੁਖਦੇਵ ਸਿੰਘ, ਐੱਸ.ਵੀ.ਆਈ.ਈ.ਟੀ. ਬਨੂੜ ਤੋਂ ਵਿਨਕਲ ਗਰਗ, ਸੀ.ਟੀ. ਯੂਨੀਵਰਸਿਟੀ ਤੋਂ ਜੋਧ ਸਿੰਘ ਜੱਸਲ ਅਤੇ ਸੰਜੇ ਖੰਡੂਰੀ, ਦੇਸ਼ ਭਗਤ ਯੂਨੀਵਰਸਿਟੀ ਤੋਂ ਡਾ. ਸੰਦੀਪ ਸਿੰਘ, ਬੀ.ਆਈ ਐੱਸ. ਕਾਲਜ ਮੋਗਾ ਤੋਂ ਨਵਜੋਤ ਐੱਸ. ਧਾਲੀਵਾਲ, ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਤੋਂ ਡਾ. ਗੁਰਪ੍ਰੀਤ ਸਿੰਘ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਤੋਂ ਅਮਿਤ ਸ਼ਰਮਾ ਅਤੇ ਸਮੇਤ ਹੋਰ ਸਿੱਖਿਆ ਸ਼ਾਸਤਰੀ ਅਤੇ ਕਾਲਜ ਪ੍ਰਤੀਨਿਧੀ ਹਾਜ਼ਰ ਸਨ।ਮੀਟਿੰਗ ਦੌਰਾਨ ਡਾ. ਅੰਸ਼ੂ ਕਟਾਰੀਆ ਨੇ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਨੂੰ ਦਰਪੇਸ਼ ਚੁਣੌਤੀਆਂ ਦੇ ਸਾਂਝੇ ਹੱਲ ਲੱਭਣ, ਸਿੱਖਿਆ ਸੰਸਥਾਵਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਸੀ ਸਹਿਯੋਗ ਅਤੇ ਸੰਗਠਨਾਤਮਕ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੂਕਾ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਮੀਟਿੰਗ ਦੇ ਅੰਤ ਵਿਚ ਹਾਜ਼ਰ ਮੈਂਬਰਾਂ ਨੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ।