23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ’ਤੇ ਲਗਾਇਆ 54ਵਾਂ ਸਾਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਕਬੱਡੀ ਮੁਕਾਬਲੇ ਰਹੇ ਖਿੱਚ ਦਾ ਕੇਂਦਰ

ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਅਤੇ ਬ੍ਰਹਮਲੀਨ ਬਾਬਾ ਸੀਤਾ ਰਾਮ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 54ਵਾਂ ਸਾਲਾਨਾ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰੇਮ ਕੁਮਾਰ ਵਲੇਚਾ ਨੇ ਦੱਸਿਆ ਕਿ ਮੇਲੇ ਵਿਚ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
54ਵੇਂ ਸਾਲਾਨਾ ਮੇਲੇ ਦੌਰਾਨ ਰਿਬਨ ਕੱਟ ਕੇ ਸ਼ੁਰੂਆਤ ਕਰਦੇ ਹੋਏ ਵਿਧਾਇਕ ਗੋਲਡੀ ਕੰਬੋਜ ਅਤੇ ਨਾਲ ਮੌਜੂਦ ਹੋਰ ਪਤਵੰਤੇ ਸੱਜਣ। ਤਸਵੀਰ-ਕਰਨ ਚੁਚਰਾ 24-11-2026
ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ਅਤੇ ਬ੍ਰਹਮਲੀਨ ਬਾਬਾ ਸੀਤਾ ਰਾਮ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 54ਵਾਂ ਸਾਲਾਨਾ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰੇਮ ਕੁਮਾਰ ਵਲੇਚਾ ਨੇ ਦੱਸਿਆ ਕਿ ਮੇਲੇ ਵਿਚ ਵੱਡੀ ਗਿਣਤੀ ਵਿਚ ਸੰਗਤ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਮੇਲੇ ਦੇ ਦੂਸਰੇ ਦਿਨ ਦੀ ਸ਼ੁਰੂਆਤ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਵਲੋਂ ਸਟੇਜ ਦਾ ਰਿਬਨ ਕੱਟ ਕੇ ਕੀਤੀ ਗਈ। ਇਸ ਮੌਕੇ ਗਊ ਪੂਜਣ ਅਤੇ ਝੰਡੇ ਦੀ ਰਸਮ ਵੀ ਪੂਰੀ ਸ਼ਰਧਾ ਨਾਲ ਅਦਾ ਕੀਤੀ ਗਈ। ਵਿਧਾਇਕ ਗੋਲਡੀ ਕੰਬੋਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਜੀ ਦੀ ਕਿਰਪਾ ਅਤੇ ਆਸ਼ੀਰਵਾਦ ਹਮੇਸ਼ਾ ਸਮੁੱਚੀ ਸੰਗਤ ਅਤੇ ਇਲਾਕਾ ਨਿਵਾਸੀਆਂ ’ਤੇ ਬਣਿਆ ਰਹੇ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਮਿਹਰ ਸਦਕਾ ਸਾਰੇ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਮੇਲੇ ਪੰਜਾਬ ਦਾ ਸਭਿਆਚਾਰ ਹਨ। ਇਨ੍ਹਾਂ ਮੇਲਿਆਂ ਕਰਕੇ ਹੀ ਸਾਡੀਆਂ ਭਾਈਚਾਰਕ ਸਾਂਝਾ ਮਜ਼ਬੂਤ ਹੁੰਦੀਆਂ ਹਨ। ਮੇਲੇ ਦੌਰਾਨ ਬੀ.ਐੱਸ. ਭੱਟੀ, ਬੀਬਾ ਜਸ਼ਨਮੀਤ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਹਾਜ਼ਰ ਲੋਕਾਂ ਨੇ ਖ਼ੂਬ ਅਨੰਦ ਮਾਣਿਆ। ਇਸ ਮੌਕੇ ਟਿੱਕਾ ਬਾਬਾ ਮਿਹਰਬਾਨ ਜੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਧਾਇਕ ਗੋਲਡੀ ਕੰਬੋਜ ਦੇ ਨਾਲ ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ, ਅਸ਼ੋਕ ਕੁਮਾਰ, ਹੈਪੀ ਸੰਧੂ, ਗੁਰਜੋਤ ਸੰਧੂ, ਅੰਕੁਸ਼ ਮੁਟਨੇਜਾ ਨਗਰ ਕੌਂਸਲ ਦੇ ਪ੍ਰਧਾਨ, ਅੰਕਿਤ ਕਟਾਰੀਆ ਸਮੇਤ ਹੋਰ ਆਗੂ ਅਤੇ ਪਤਵੰਤੇ ਸੱਜਣ ਮੌਜੂਦ ਸਨ। ਮੇਲੇ ਦੇ ਦੂਜੇ ਪੜਾਅ ਦੌਰਾਨ ਸ਼ਾਮ ਨੂੰ ਕਬੱਡੀ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੈਂਬਰ ਅਸ਼ੋਕ ਕੁਮਾਰ, ਹਰੀਸ਼ ਚੁਚਰਾ, ਹੈਪੀ ਸੰਧੂ, ਦਰਸ਼ਨ ਲਾਲ ਅਤੇ ਹਰੀਸ਼ ਗਿਰਧਰ ਸਮੇਤ ਹੋਰ ਪ੍ਰਬੰਧਕ ਮੌਜੂਦ ਰਹੇ। ਪ੍ਰਬੰਧਕਾਂ ਨੇ ਦੱਸਿਆ ਕਿ ਬਠਿੰਡਾ ਤੋਂ ਲਲਿਤ ਮੋਹਨ ਸ਼ਰਮਾ ਵਲੋਂ ਵੀ ਮੇਲੇ ਦੇ ਪ੍ਰਬੰਧਾਂ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਅੰਤ ਵਿਚ ਪ੍ਰਬੰਧਕਾਂ ਵਲੋਂ ਮੇਲੇ ਵਿਚ ਪਹੁੰਚੀ ਸੰਗਤ, ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਤਰ੍ਹਾਂ ਧਾਰਮਿਕ ਸ਼ਰਧਾ, ਭਾਈਚਾਰਕ ਸਾਂਝ ਅਤੇ ਖੇਡਾਂ ਦੇ ਸੁਮੇਲ ਨਾਲ 54ਵਾਂ ਸਾਲਾਨਾ ਮੇਲਾ ਯਾਦਗਾਰੀ ਹੋ ਨਿੱਬੜਿਆ।
Ad Position 22
No active advertisement
ਪਿਛਲੀ ਖ਼ਬਰ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ ਅਗਲੀ ਖ਼ਬਰ ਪੂਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੇ...
Ad Position 24