ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 9 ਅਤੇ 10 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਚੋਰੀ ਕਰ ਲਈ ਸੀ।
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 9 ਅਤੇ 10 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਚੋਰੀ ਕਰ ਲਈ ਸੀ। ਪਰਿਵਾਰ ਵਲੋਂ ਆਪਣੇ ਤੌਰ ’ਤੇ ਭਾਲ ਕੀਤੀ ਜਾ ਰਹੀ ਸੀ ਤਾਂ ਪਤਾ ਲੱਗਿਆ ਕਿ ਬਿੱਟੂ ਪੁੱਤਰ ਦਰਸ਼ਨ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਅਤੇ ਛਿੰਦਰਪਾਲ ਉਰਫ਼ ਛਿੰਦੂ ਪੁੱਤਰ ਗੁਰਚਰਨ ਸਿੰਘ ਵਾਸੀ ਹਰਜਿੰਦਰ ਸਿੰਘ ਨਗਰ ਮਲੋਟ ਨੇ ਘਰ ਵਿਚ ਚੋਰੀ ਕੀਤੀ ਸੀ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।