23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਕਾਰੀ ਸਮਾਰਟ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਇਸ ਉਪਰੰਤ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਅਤੇ ਸ਼ਬਦ ਗਾਇਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਇਸ ਉਪਰੰਤ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਅਤੇ ਸ਼ਬਦ ਗਾਇਣ ਕੀਤਾ ਗਿਆ। ਗੁਰਬਾਣੀ ਦੇ ਮਧੁਰ ਕੀਰਤਨ ਨਾਲ ਸਮੁੱਚਾ ਸਕੂਲ ਦਾ ਮਾਹੌਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਅਤੇ ਉਨ੍ਹਾਂ ਦੀਆਂ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਗੁਰਬਾਣੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਆਪਸੀ ਭਾਈਚਾਰੇ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹਾਨ ਸਿਧਾਂਤ ਦੇ ਨਾਲ-ਨਾਲ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਅਤੇ ਸਮੂਹ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਅਨੁਸ਼ਾਸਿਤ ਅਤੇ ਚੰਗੇ ਆਚਰਨ ਵਾਲੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਵਿਦਿਆਰਥਣ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਬੈਡਮਿੰਟਨ ਮੁਕਾਬਲੇ ’ਚ ਜਿੱਤਿਆ ਦੂਜਾ ਸਥਾਨ ਅਗਲੀ ਖ਼ਬਰ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ
Ad Position 24