ਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਵਿਦਿਆਰਥਣ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਬੈਡਮਿੰਟਨ ਮੁਕਾਬਲੇ ’ਚ ਜਿੱਤਿਆ ਦੂਜਾ ਸਥਾਨ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਪੱਧਰੀ ਖੇਡ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬੈਡਮਿੰਟਨ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਹੁਸਨਪ੍ਰੀਤ ਕੌਰ ਨੂੰ ਚਾਂਦੀ ਦੇ ਤਗਮੇ ਦੇ ਨਾਲ 7,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਪੱਧਰੀ ਖੇਡ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬੈਡਮਿੰਟਨ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਹੁਸਨਪ੍ਰੀਤ ਕੌਰ ਨੂੰ ਚਾਂਦੀ ਦੇ ਤਗਮੇ ਦੇ ਨਾਲ 7,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਸ ਦੀ ਇਸ ਇਤਿਹਾਸਕ ਸਫਲਤਾ ਨਾਲ ਪੂਰੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਵਿਦਿਆਰਥਣ , ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਸਨਪ੍ਰੀਤ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਅਤੇ ਅਗਲੇ ਮੁਕਾਬਲਿਆਂ ਵਿਚ ਹੋਰ ਬਿਹਤਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।