23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ ਕਿਹਾ, ਸਿੱਖਿਆ ਸਹੂਲਤਾਂ, ਅਧਿਆਪਕਾਂ ਦੀ ਸਿਖਲਾਈ ਅਤੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਹੋ ਰਹੇ ਹਨ ਸਹਾਈ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਿਰਮਲਜੀਤ ਸਿੰਘ ਸਰਪੰਚ ਖਾਈ ਫੇਮੇ ਕੀ ਅਤੇ ਕਰਨੈਲ ਸਿੰਘ ਸਰਪੰਚ ਸੁਲਤਾਨਵਾਲਾ ਵੀ ਮੌਜੂਦ ਸਨ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਤੇ ਸੀ.ਐੱਚ.ਟੀ. ਨਿਤਾਸ਼ਾ ਰਾਣੀ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਕਲਾਸਰੂਮ ਬਣਾਉਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਹੋਇਆ ਹੈ। ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਵਿਸ਼ੇਸ਼ ਸਿਖਲਾਈ ਲਈ ਭੇਜਣਾ ਵੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵੱਲ ਅਹਿਮ ਕਦਮ ਹੈ। ਇਸ ਨਾਲ ਅਧਿਆਪਕ ਆਧੁਨਿਕ ਅਧਿਆਪਨ ਤਕਨੀਕਾਂ ਅਪਣਾ ਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਸਹੂਲਤਾਂ ਦੇਣ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿੱਦਿਅਕ ਟੂਰ ਕਰਵਾਉਣਾ ਵੀ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਟੂਰ ਬੱਚਿਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਸਰਬਪੱਖੀ ਵਿਕਾਸ ਵਿਚ ਵਾਧਾ ਕਰਦੇ ਹਨ। ਇਸ ਮੌਕੇ ਗੁਰਮੀਤ ਸਿੰਘ ਹੈੱਡ ਟੀਚਰ ਸੋਢੇ ਵਾਲਾ, ਸੁਖਦੇਵ ਸਿੰਘ ਨਿਹਾਲਾ ਲਵੇਰਾ, ਪਰਮਜੀਤ ਕੌਰ ਕਟੋਰਾ, ਕਪਿਲ ਦੇਵ ਨਿਜ਼ਾਮਵਾਲਾ, ਸਰਬਜੀਤ ਕੌਰ ਧੀਰਾ ਘਾਰਾ, ਪੂਜਾ ਰਾਣੀ ਕਾਮਲਵਾਲਾ ਮੁੱਠਿਆਂਵਾਲਾ, ਮੈਡਮ ਰੋਹਿਨੀ, ਹਰਪ੍ਰੀਤ ਕੌਰ ਬਿੰਦੀਆ, ਸੁਸ਼ੀਲ ਕੁਮਾਰ, ਪਵਨ ਕੁਮਾਰ, ਅਜੈ ਕੁਮਾਰ ਅਤੇ ਅਕਸ਼ੇ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਵਲੋਂ ਟੀਮ ਨੂੰ ਵਿਸ਼ੇਸ਼ ਸਿਖਲਾਈ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ... ਅਗਲੀ ਖ਼ਬਰ 26 ਨਵੰਬਰ ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚਣਗੇ ‘ਆਪ’ ਦੇ ਵਰਕਰ ਅਤੇ ਆਗੂ : ਭੁੱਲਰ ਅਤੇ ਦਹੀਆ
Ad Position 24