23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਸੰਘਰਸ਼ ਅਤੇ ਸਰਕਾਰ ਖ਼ਿਲਾਫ਼ ਰੋਸ ਧਰਨਾ ਜਾਰੀ 25 ਨਵੰਬਰ ਦੀ ਭਲਾਈ ਕਮੇਟੀ ਦੀ ਮੀਟਿੰਗ ’ਤੇ ਟਿਕੀਆਂ ਮੁਲਾਜ਼ਮਾਂ ਦੀਆਂ ਨਜ਼ਰਾਂ

ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

Ad Position 21
No active advertisement
ਸਰਕਾਰ ਵਿਰੁੱਧ ਰੋਸ ਧਰਨੇ ’ਤੇ ਬੈਠੇ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਤਸਵੀਰ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤਾ ਰੋਸ ਧਰਨਾ ਲਗਾਤਾਰ ਜਾਰੀ ਹੈ। ਧਰਨੇ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਵਾਰ-ਵਾਰ ਸੰਘਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਯੂਨੀਅਨ ਆਗੂਆਂ ਨਰਿੰਦਰ ਸਿੰਘ, ਬਗੀਚ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪੰਜਾਬ ਦੀ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਇਹ ਮੁਲਾਜ਼ਮ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਅਤੇ ਹਸਪਤਾਲਾਂ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੌਮੀ ਸਿਹਤ ਪ੍ਰੋਗਰਾਮਾਂ, ਟੀਕਾਕਰਨ, ਟੀ.ਬੀ. ਕੰਟਰੋਲ, ਮਾਤਾ-ਬੱਚਾ ਸਿਹਤ ਸੰਭਾਲ, ਐੱਨ.ਸੀ.ਡੀ. ਸਕਰੀਨਿੰਗ ਅਤੇ ਹੋਰ ਮਹੱਤਵਪੂਰਨ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਦਾ ਖਮਿਆਜ਼ਾ ਆਮ ਮਰੀਜ਼ਾਂ, ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਸਕੂਲੀ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਨੌਕਰੀ ਦੀ ਸੁਰੱਖਿਆ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ, ਬਣਦੇ ਸੇਵਾ ਲਾਭ ਅਤੇ ਹੋਰ ਜਾਇਜ਼ ਮੰਗਾਂ ਦਾ ਸਥਾਈ ਹੱਲ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਸਰਕਾਰ ਦੀਆਂ ਸਿਹਤ ਯੋਜਨਾਵਾਂ ਨੂੰ ਸਫਲ ਬਣਾਉਣ ਲਈ ਆਪਣੀਆਂ ਸੇਵਾਵਾਂ ਦੇ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦੇ ਹੱਕਾਂ ਅਤੇ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਯੂਨੀਅਨ ਆਗੂਆਂ ਡਾ.ਯੁਵਰਾਜ ਨਾਰੰਗ, ਡਾ.ਪ੍ਰੀਤ ਮੁਖੀਜਾ, ਡਾ.ਲਲਿਤ ਅਤੇ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਐੱਨ.ਐੱਚ.ਐੱਮ. ਦੇ ਮੁੱਖ ਦਫ਼ਤਰ ਵਿਖੇ ਲੜੀਵਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਮੁਲਾਜ਼ਮ ਚੰਡੀਗੜ੍ਹ ਪਹੁੰਚ ਕੇ ਆਪਣਾ ਰੋਸ ਦਰਜ ਕਰਵਾ ਰਹੇ ਹਨ ਅਤੇ ਮੁੱਖ ਦਫ਼ਤਰ ਵਿਖੇ ਵੀ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਹੋਣ ਵਾਲੀ ਭਲਾਈ ਕਮੇਟੀ ਦੀ ਮੀਟਿੰਗ ਤੋਂ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਉਹ ਚਾਹੁੰਦੇ ਹਨ ਕਿ ਇਸ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾਵੇ। ਇਸ ਮੌਕੇ ਯੂਨੀਅਨ ਆਗੂਆਂ ਪੂਜਾ ਰਾਣੀ, ਹਰਮਨਪ੍ਰੀਤ ਕੌਰ, ਸੁਨੀਤਾ ਰਾਣੀ ਅਤੇ ਸੋਨੀਆ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਦੀ ਭਲਾਈ ਕਮੇਟੀ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਅਤੇ ਲਿਖਤੀ ਹੱਲ ਨਾ ਨਿਕਲਿਆ ਤਾਂ 27 ਨਵੰਬਰ ਤੋਂ ਪੰਜਾਬ ਭਰ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਤੋਂ ਪੈਦਾ ਹੋਣ ਵਾਲੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਦੌਰਾਨ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਦੇ ਸੀਨੀਅਰ ਆਗੂ ਕੌਰਜੀਤ ਸਿੰਘ, ਮਨਿੰਦਰ ਸਿੰਘ, ਨਰਿੰਦਰ ਸਿੰਘ ਅਤੇ ਰਾਮਪ੍ਰਸ਼ਾਦ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਐੱਨ.ਐੱਚ.ਐੱਮ. ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਅੰਤ ਵਿਚ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਤੁਰੰਤ ਲਿਖਤੀ ਅਤੇ ਲਾਗੂ ਹੋਣ ਯੋਗ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਿਹਤ ਸੇਵਾਵਾਂ ਬਹਾਲ ਕਰਨ ਅਤੇ ਆਪਣੀਆਂ ਡਿਊਟੀਆਂ ’ਤੇ ਵਾਪਸ ਪਰਤਣ ਲਈ ਤਿਆਰ ਹਨ, ਪਰ ਹੁਣ ਸਿਰਫ਼ ਮੌਖਿਕ ਭਰੋਸਿਆਂ ਨਾਲ ਸੰਘਰਸ਼ ਖ਼ਤਮ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਲਹਿਰਾ ਰੋਹੀ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਵਿਗਿਆਨ ਜਾਗਰੂਕਤਾ ਦਿਵਸ ਮਨਾਇਆ
Ad Position 24