23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲੋਨੀ ਸਥਿਤ ਦਿਓਲ ਹਸਪਤਾਲ ਫ਼ਾਜ਼ਿਲਕਾ ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਫ਼ਾਜ਼ਿਲਕਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲੋਨੀ ਸਥਿਤ ਦਿਓਲ ਹਸਪਤਾਲ ਫ਼ਾਜ਼ਿਲਕਾ ਵਿਖੇ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਫ਼ਾਜ਼ਿਲਕਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਡਾ. ਮੋਹਨ ਦਿਓਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਬਲੱਡ ਪ੍ਰੈਸ਼ਰ ਅਤੇ ਬਲੱਡ ਸ਼ੂਗਰ ਚੈੱਕਅਪ ਕੀਤਾ ਗਿਆ। ਇਸ ਮੌਕੇ ਡਾ. ਮੋਹਨ ਦਿਓਲ, ਡਾ. ਚੰਦ ਸਿੰਘ ਅਤੇ ਫਿਜ਼ੀਓਥੈਰੇਪੀ ਮਾਹਿਰ ਡਾ. ਆਯੂਸ਼ ਮੋਂਗਾ ਨੇ ਆਪਣੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਦੇ ਇਲਾਜ ਵਿਚ ਸਹਿਯੋਗ ਦਿੱਤਾ ਗਿਆ। ਇਸ ਮੌਕੇ ਡਾ. ਮੋਹਨ ਦਿਓਲ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਸਿਹਤ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਫਾਊਂਡੇਸ਼ਨ ਦੇ ਖ਼ਜ਼ਾਨਚੀ ਗੌਰਵ ਚੁੱਘ ਨੇ ਦੱਸਿਆ ਕਿ ਇਸ ਕੈਂਪ ਦਾ ਗੁਰੂ ਨਾਨਕ ਕਾਲੋਨੀ ਦੇ ਵਸਨੀਕਾਂ ਸਮੇਤ ਆਸ-ਪਾਸ ਦੇ ਲੋਕਾਂ ਨੇ ਭਰਪੂਰ ਲਾਭ ਉਠਾਇਆ। ਉੱਥੇ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਫ਼ਾਜ਼ਿਲਕਾ ਸ਼ਹਿਰ ਦੇ ਹਰੇਕ ਵਸਨੀਕ ਲਈ ਸਮਾਜਿਕ ਅਤੇ ਸੇਵਾ ਕਾਰਜ ਕਰਨਾ ਚਾਹੁੰਦੀ ਹੈ, ਤਾਂ ਜੋ ਇਨ੍ਹਾਂ ਕਾਰਜਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਸਕੇ। ਉਨ੍ਹਾਂ ਸ਼ਹਿਰਵਾਸੀਆਂ ਨੂੰ ਫਾਊਂਡੇਸ਼ਨ ਨਾਲ ਜੁੜ ਕੇ ਸਮਾਜ ਸੇਵਾ ਦੇ ਕਾਰਜਾਂ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਵੀਨ ਧੰਜੂ, ਸੀਨੀਅਰ ਮੀਤ ਪ੍ਰਧਾਨ ਅਸ਼ੋਕ ਪਾਹਵਾ ਅਤੇ ਕਮਲੇਸ਼ ਚੁੱਘ, ਜਨਰਲ ਸਕੱਤਰ ਸੁਮਨ ਕਟਾਰੀਆ, ਸਕੱਤਰ ਓਮ ਪ੍ਰਕਾਸ਼ ਕਟਾਰੀਆ, ਦੀਪਕ ਬਾਬਾ ਅਤੇ ਰਾਕੇਸ਼ ਸੁਖੀਜਾ, ਸੰਗਠਨ ਸਕੱਤਰ ਵਿਕਾਸ ਮਹਿੰਦਰੂ, ਸਹਿ ਸਕੱਤਰ ਸਰਦਾਰ ਪਰਵਿੰਦਰ ਸਿੰਘ ਛਾਬੜਾ ਅਤੇ ਅਸ਼ਵਨੀ ਗਿਲਹੋਤਰਾ, ਮਹਿਲਾ ਵਿੰਗ ਕਨਵੀਨਰ ਵੀਣਾ ਵਰਮਾ ਅਤੇ ਕੰਚਨ ਸ਼ਰਮਾ, ਪ੍ਰੋਗਰਾਮ ਕਨਵੀਨਰ ਸੁਨੀਲ ਕਸ਼ਯਪ, ਦਫ਼ਤਰ ਸਕੱਤਰ ਸੰਦੀਪ ਕੁਮਾਰ, ਮੀਡੀਆ ਇੰਚਾਰਜ ਸੰਜੀਵ ਝਾਂਬ, ਸੋਸ਼ਲ ਮੀਡੀਆ ਇੰਚਾਰਜ ਸ਼ੇਖਰ ਠਠਈ, ਪਰਮਜੀਤ ਕੌਰ, ਸਿਮਰਨ ਕੌਰ, ਜਸਮੀਨ ਦਯੋਲ, ਜਤਿੰਦਰ ਮੋਂਗਾ, ਕੁਲਦੀਪ ਧੂੜੀਆ, ਜਤਿੰਦਰ, ਨੌਰੰਗ ਆਜ਼ਾਦ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਰਹੇ। ਪ੍ਰੋਗਰਾਮ ਦੇ ਅੰਤ ਵਿਚ ਕੋਆਰਡੀਨੇਟਰ ਮਨੀਸ਼ ਵਡੇਰਾ ਨੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਾਰੇ ਡਾਕਟਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦੇ 2 ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਜੀਰਾ ਵਿਖੇ ਨਗਰ ਕੀਰਤਨ ਸਜਾਇਆ
Ad Position 24