23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹਾਈ ਜੰਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੁਰਪ੍ਰੀਤ ਸਿੰਘ ਨੇ ਚਮਕਾਇਆ ਸਕੂਲ ਅਤੇ ਪਿੰਡ ਦਾ ਨਾਮ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲੇ ਵਿਚ ਹਾਈ ਜੰਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਅਤੇ ਪਿੰਡ ਪਹੁੰਚਣ ’ਤੇ ਵਿਦਿਆਰਥੀ ਦਾ ਢੋਲ-ਨਗਾੜਿਆਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲੇ ਵਿਚ ਹਾਈ ਜੰਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਸਕੂਲ ਅਤੇ ਪਿੰਡ ਪਹੁੰਚਣ ’ਤੇ ਵਿਦਿਆਰਥੀ ਦਾ ਢੋਲ-ਨਗਾੜਿਆਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਅਧਿਆਪਕਾਂ ਨੇ ਉਸ ਦੀ ਹੌਸਲਾ ਅਫ਼ਜ਼ਾਈ ਕਰਦਿਆਂ 12ਵੀਂ ਜਮਾਤ ਤੱਕ ਦੀ ਸਕੂਲ ਫ਼ੀਸ ਖ਼ੁਦ ਭਰਨ ਦਾ ਫ਼ੈਸਲਾ ਕੀਤਾ ਹੈ। ਗੁਰਪ੍ਰੀਤ ਸਿੰਘ ਦੀ ਇਸ ਕਾਮਯਾਬੀ ’ਤੇ ਸਕੂਲ ਇੰਚਾਰਜ ਬਲਕਾਰ ਸਿੰਘ ਨੇ ਐਲਾਨ ਕੀਤਾ ਕਿ ਵਿਦਿਆਰਥੀ ਦੀ 12ਵੀਂ ਜਮਾਤ ਤੱਕ ਦੀ ਸਕੂਲ ਫ਼ੀਸ ਸਕੂਲ ਦੇ ਅਧਿਆਪਕ ਮਿਲ ਕੇ ਭਰਨਗੇ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਧਿਆਪਕਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀ ਨੂੰ ਸਿਖਲਾਈ ਦੇਣ ਵਾਲੇ ਡੀ.ਪੀ.ਈ. ਸੁਨੀਲ ਮਹਿਰੋਕ ਅਤੇ ਕੁਲਵਿੰਦਰ ਕੁਮਾਰ ਦੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਵਿਦਿਆਰਥੀ ਦੇ ਪਹੁੰਚਣ ’ਤੇ ਵਿਦਿਆਰਥੀਆਂ ਅਤੇ ਹੋਰ ਹਾਜ਼ਰ ਲੋਕਾਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਇਸ ਦੇ ਨਾਲ ਹੀ ਗਰਾਮ ਪੰਚਾਇਤ ਵਲੋਂ ਵੀ ਗੁਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਸਟਾਫ਼ ਅਤੇ ਪੰਚਾਇਤ ਨੁਮਾਇੰਦਿਆਂ ਨੇ ਇਸ ਨੂੰ ਪੂਰੇ ਪਿੰਡ ਲਈ ਮਾਣ ਵਾਲੀ ਪ੍ਰਾਪਤੀ ਦੱਸਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਰਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਗੁਰਪ੍ਰੀਤ ਸਿੰਘ ਦੀ ਪ੍ਰਾਪਤੀ ਦੀ ਸਰਾਹਨਾ ਕਰਦਿਆਂ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਨਸ਼ਾ ਕਰਦੇ 2 ਵਿਅਕਤੀ ਕਾਬੂ
Ad Position 24