23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਨੂੰ ਦਿੱਤੀ ਇੱਕ ਹੋਰ ਵੱਡੀ ਸੌਗਾਤ ਕੇਰੀਆਂ ਮਾਈਨਰ, ਕੰਕਰੀਟ ਲਾਈਨਿੰਗ ਨਾਲ ਕਿਸਾਨਾਂ ਨੂੰ ਮਿਲੇਗਾ ਲਾਭ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਨਹਿਰਾਂ ਇੱਥੋਂ ਦੀ ਖੇਤੀ ਦਾ ਮੁੱਖ ਆਧਾਰ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਤੀਬਾੜੀ ਖੇਤਰ ਦੀ ਲਾਈਫ਼ ਲਾਈਨ ਨਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ।

Ad Position 21
No active advertisement
5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੇਰੀਆਂ ਮਾਈਨਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨਾਲ ਹਨ ਪਤਵੰਤੇ ਸੱਜਣ ਅਤੇ ਇਲਾਕਾ ਵਾਸੀ। ਅਜੀਤ ਤਸਵੀਰ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਨਹਿਰਾਂ ਇੱਥੋਂ ਦੀ ਖੇਤੀ ਦਾ ਮੁੱਖ ਆਧਾਰ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਤੀਬਾੜੀ ਖੇਤਰ ਦੀ ਲਾਈਫ਼ ਲਾਈਨ ਨਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਹ ਸ਼ਬਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਵਿਖੇ ਕੇਰੀਆਂ ਮਾਈਨਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦਿਆਂ ਕਹੇ। ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਰਫ਼ਤਾਰ ਦਿੰਦਿਆਂ ਵਿਧਾਇਕ ਸਵਨਾ ਵਲੋਂ ਇਲਾਕਾ ਵਾਸੀਆਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਗਈ ਹੈ। ਵਿਧਾਇਕ ਸਵਨਾ ਨੇ ਪਿੰਡ ਕੇਰੀਆਂ ਮਾਈਨਰ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਇਸ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ’ਤੇ ਕਰੀਬ 5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਫ਼ਾਜ਼ਿਲਕਾ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਹੂਲਤਾਂ ਵਿਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਵਿਧਾਇਕ ਸਵਨਾ ਨੇ ਦੱਸਿਆ ਕਿ ਕੇਰੀਆਂ ਮਾਈਨਰ ਦਾ ਨਿਰਮਾਣ ਕੰਕਰੀਟ ਲਾਈਨਿੰਗ ਨਾਲ ਕੀਤਾ ਜਾਵੇਗਾ। ਇਸ ਨਾਲ ਨਹਿਰ ਵਿਚ ਪਾਣੀ ਦੇ ਰਿਸਾਅ ਨੂੰ ਘੱਟ ਕਰਨ ਅਤੇ ਸਿੰਚਾਈ ਪ੍ਰਬੰਧਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲੇਗੀ। ਕੰਕਰੀਟ ਲਾਈਨਿੰਗ ਹੋਣ ਨਾਲ ਪਾਣੀ ਦੀ ਬਰਬਾਦੀ ਰੁਕੇਂਗੀ ਅਤੇ ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਉਣ ਵਿਚ ਵੱਡੀ ਸਹੂਲਤ ਮਿਲੇਗੀ। ਵਿਧਾਇਕ ਸਵਨਾ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪੇਂਡੂ ਖੇਤਰਾਂ ਵਿਚ ਸਹੂਲਤਾਂ ਦਾ ਵਿਸਥਾਰ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਕੇਰੀਆਂ ਮਾਈਨਰ ਦੇ ਨਿਰਮਾਣ ਨਾਲ ਆਸ- ਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲਣ ਦੀ ਉਮੀਦ ਹੈ। ਇਸ ਪ੍ਰਾਜੈਕਟ ਦੀ ਸ਼ੁਰੂਆਤ ਨੂੰ ਫ਼ਾਜ਼ਿਲਕਾ ਖੇਤਰ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਜਲਾਲਾਬਾਦ ਦਾ ਪ੍ਰਣਾਮ, ਸਾਲਾਸਰ ਤੇ ਖਾਟੂ ਵਾਲੇ ਦੇ ਨਾਮ’ ਸਿਰਲੇਖ ਹੇਠ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਵਿਚ ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀ ਨਿਭਾ ਰਹੇ ਹਨ ਅਹਿਮ ਭੂਮਿਕਾ
Ad Position 24