4.56 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4. 56 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4.56 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਮੂਸੇ ਵਾਲਾ ਵਿਖੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਕੋਈ ਚੀਜ਼ ਕੱਢ ਕੇ ਸੜਕ ’ਤੇ ਸੁੱਟ ਦਿੱਤੀ। ਪੁਲਿਸ ਪਾਰਟੀ ਵਲੋਂ ਉਕਤ ਚੀਜ਼ ਨੂੰ ਚੁਕਵਾ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 4.56 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿਚ ਪੁਲਿਸ ਵਲੋਂ ਸਾਰਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੱਦੂ ਸ਼ਾਹ ਵਾਲਾ, ਥਾਣਾ ਆਰਿਫ਼ ਕੇ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।