24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜ਼ਿਲ੍ਹੇ ਭਰ ਵਿਚ ਪਹਿਲੀ ਪਾਤਸ਼ਾਹੀ ਦਾ 557ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਉਮੜਿਆ ਸ਼ਰਧਾ ਦਾ ਸੈਲਾਬ, ਗੁਰਦੁਆਰਿਆਂ ’ਚ ਸਜੇ ਧਾਰਮਿਕ ਦੀਵਾਨ

ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬਾਨ ਵਿਚ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ ਅਤੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸਮੁੱਚਾ ਵਾਤਾਵਰਣ ਗੁਰਮਈ ਰੰਗ ਵਿਚ ਰੰਗਿਆ ਗਿਆ।

Ad Position 21
No active advertisement
ਗੁਰਦੁਆਰਾ ਨਾਨਕ ਦਰਬਾਰ ਵਿਖੇ ਰਾਗੀ ਜਥਾ ਬਲਵਿੰਦਰ ਸਿੰਘ ਫਿਰੋਜ਼ਪੁਰ ਵਾਲੇ ਕੀਰਤਨ ਕਰਦੇ ਹੋਏ। ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਰਾਗੀ ਜਥਾ ਭਾਈ ਅਵਤਾਰ ਸਿੰਘ ਅਤੇ ਸਾਥੀ ਕੀਰਤਨ ਕਰਦੇ ਹੋਏ 25-11-2026
ਫ਼ਿਰੋਜ਼ਪੁਰ, 24 ਨਵੰਬਰ (ਸੁਖਵਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬਾਨ ਵਿਚ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ ਅਤੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸਮੁੱਚਾ ਵਾਤਾਵਰਣ ਗੁਰਮਈ ਰੰਗ ਵਿਚ ਰੰਗਿਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਿਆਂ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜਾਣਕਾਰੀ ਅਨੁਸਾਰ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਤਵੰਤ ਸਿੰਘ, ਭਾਈ ਗੁਰਬਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਜਥਾ ਗਿਆਨੀ ਕੇਵਲ ਸਿੰਘ ਕੋਮਲ ਅਤੇ ਕਥਾਵਾਚਕ ਮਨਦੀਪ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਲਦੇਵ ਸਿੰਘ, ਅਵਤਾਰ ਸਿੰਘ, ਗੁਰਬਖਸ਼ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ ਨੰਢਾ, ਸਵਰਨ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਕਲਗੀਧਰ ਸੇਵਾ ਸੁਸਾਇਟੀ, ਆਜ਼ਾਦ ਨਗਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਜਦਕਿ ਗੁਰਦੁਆਰਾ ਸਾਰਾਗੜ੍ਹੀ ਦੇ ਢਾਡੀ ਜਥੇ ਅਤੇ ਗਿਆਨੀ ਸੁਖਨਿੰਦਰ ਸਿੰਘ ਸਭਰਾਵਾਂ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਗੁਰੂ ਕੇ ਲੰਗਰ ਦੀ ਸੇਵਾ ਗੁਰਮੁਖ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਵਲੋਂ ਕੀਤੀ ਗਈ। ਜੋੜਿਆਂ ਦੀ ਸੇਵਾ ਜੋਗਿੰਦਰ ਸਿੰਘ, ਮਨਜੀਤ ਸਿੰਘ ਗੋਗੀਆ ਅਤੇ ਕੁਲਦੀਪ ਸਿੰਘ ਨੇ ਨਿਭਾਈ। ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਅਵਤਾਰ ਸਿੰਘ ਫੌਜੀ ਅਤੇ ਸਾਥੀਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸਮਾਪਤੀ ਅਰਦਾਸ ਅਤੇ ਹੁਕਮਨਾਮੇ ਉਪਰੰਤ ਹੋਈ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਅਨੰਦ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੰਦੀਪ ਸਿੰਘ ਖਾਈ ਵਾਲੇ ਦੇ ਰਾਗੀ ਜਥੇ ਅਤੇ ਕਵੀਸ਼ਰੀ ਜਥਾ ਸੁਰਿੰਦਰ ਸਿੰਘ ਪਾਰਸ ਨੇ ਰਸਭਿੰਨੇ ਸ਼ਬਦਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰੂ ਕੇ ਲੰਗਰ ਵੀ ਵਰਤਾਏ ਗਏ। ਇਸੇ ਤਰ੍ਹਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ, ਗਾਂਧੀ ਨਗਰ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਬਲਵਿੰਦਰ ਸਿੰਘ ਫਿਰੋਜ਼ਪੁਰ ਵਾਲਿਆਂ ਨੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਅਤੇ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮੁੱਚੇ ਜ਼ਿਲ੍ਹੇ ਵਿਚ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਲਿਆ।
Ad Position 22
No active advertisement
ਪਿਛਲੀ ਖ਼ਬਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਰਾਮ ਚੌਕ ਵਿਖੇ ਖੋਲ੍ਹਿਆ ਗਿਆ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਅਗਲੀ ਖ਼ਬਰ 4.56 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Ad Position 24