ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜ਼ੀਰਾ, 24 ਨਵੰਬਰ (ਹਰਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਦੌਰਾਨ ਪਰਸੋਂ ਤੋਂ ਆਰੰਭ ਸ਼੍ਰੀ ਆਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਜ਼ੀਰਾ, 24 ਨਵੰਬਰ (ਹਰਜੀਤ ਸਿੰਘ ਗਿੱਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਦੌਰਾਨ ਪਰਸੋਂ ਤੋਂ ਆਰੰਭ ਸ਼੍ਰੀ ਆਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਸਜ਼ਾਏ ਗਏ ਦੀਵਾਨਾਂ ਵਿਚ ਵੈਦ ਪਿਥੀ ਸਿੰਘ ਦੇ ਢਾਡੀ ਜੱਥੇ ਵਲੋਂ ਢਾਡੀ ਵਾਰਾਂ ਅਤੇ ਸ਼੍ਰੀ ਗੁਰੂ ਨਾਨਕ ਦੇਵ ਦਾ ਜੀਵਨ ਦੇ ਨਾਲ ਸਬੰਧਤ ਇਤਿਹਾਸਕ ਘਟਨਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀ ਜੱਥੇ ਭਾਈ ਹਰਨੇਕ ਸਿੰਘ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਜਦਕਿ ਭਾਈ ਹਰਵਿੰਦਰ ਸਿੰਘ ਹਜ਼ੂਰੀ ਕਥਾ ਵਾਚਕ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸੰਗਤਾਂ ਨੂੰ ਕਥਾ ਸਰਵਣ ਕਰਵਾਈ ਗਈ। ਸਮਾਪਤੀ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਸੈਕਟਰੀ ਹਰਵਿੰਦਰ ਸਿੰਘ, ਖ਼ਜ਼ਾਨਚੀ ਇੰਦਰਜੀਤ ਸਿੰਘ, ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਖੇਤਰ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਕੌਂਸਲਰ ਗੁਰਭਗਤ ਸਿੰਘ ਗਿੱਲ, ਪੀ.ਏ ਰੂਬਲ ਵਿਰਦੀ ਅਤੇ ਨੰਬਰਦਾਰ ਬੂਟਾ ਸਿੰਘ ਮੱਲ੍ਹੀ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹਾਜ਼ਰ ਸਨ।