24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਦੂਨ ਵੈਲੀ ਕੈਂਬਰਿਜ ਸਕੂਲ ਵਿਖੇ ਲੰਗਰ ਲਗਾਇਆ

ਜ਼ੀਰਾ , 24 ਨਵੰਬਰ ( ਪ੍ਰਤਾਪ ਸਿੰਘ ਹੀਰਾ )- ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਅਤੇ ਸਟਾਫ਼ ਲਈ ਇਕ ਵਿਸ਼ਾਲ ਲੰਗਰ ਲਗਾਇਆ ਗਿਆ । ਸਮਾਗਮ ਦੀ ਸ਼ੁਰੂਆਤ ਇਲਾਹੀ ਬਾਣੀ ਦੇ ਸ਼ਬਦ ਗਾਇਨ ਨਾਲ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 25-11-2026
ਜ਼ੀਰਾ , 24 ਨਵੰਬਰ ( ਪ੍ਰਤਾਪ ਸਿੰਘ ਹੀਰਾ )- ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਅਤੇ ਸਟਾਫ਼ ਲਈ ਇਕ ਵਿਸ਼ਾਲ ਲੰਗਰ ਲਗਾਇਆ ਗਿਆ । ਸਮਾਗਮ ਦੀ ਸ਼ੁਰੂਆਤ ਇਲਾਹੀ ਬਾਣੀ ਦੇ ਸ਼ਬਦ ਗਾਇਨ ਨਾਲ ਕੀਤੀ ਗਈ । ਜਿਸ ਨਾਲ ਪੂਰਾ ਸਕੂਲ ਪਰਿਸਰ ਭਗਤੀਮਈ ਰੰਗ ਵਿਚ ਰੰਗਿਆ ਗਿਆ । ਇਸ ਪਵਿੱਤਰ ਮੌਕੇ ’ ਤੇ ਸਕੂਲ ਦੇ ਵਿਦਿਆਰਥੀਆਂ , ਐੱਨ . ਐੱਸ . ਐੱਸ . ਵਲੰਟੀਅਰਾਂ ਅਤੇ ਐੱਨ . ਸੀ . ਸੀ . ਕੈਡਿਟਾਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਲੰਗਰ ਵਰਤਾਉਣ ਅਤੇ ਹੋਰ ਪ੍ਰਬੰਧਾਂ ਦੀ ਸੇਵਾ ਨਿਭਾਈ । ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ , ਮੈਡਮ ਅਮਰਜੀਤ ਕੌਰ ਅਤੇ ਪ੍ਰਿੰਸੀਪਲ ਡਾ . ਅਵਿਨਾਸ਼ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ , ਫਲਸਫ਼ੇ ਅਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤਾ ਗਿਆ ‘ ਨਾਮ ਜਪੋ , ਕਿਰਤ ਕਰੋ ਅਤੇ ਵੰਡ ਛਕੋ ’ ਦਾ ਸਿਧਾਂਤ ਅੱਜ ਦੇ ਯੁੱਗ ਵਿਚ ਵੀ ਸਮਾਜ ਲਈ ਇਕ ਚਾਨਣ ਮੁਨਾਰਾ ਹੈ ਅਤੇ ਇਸ ਦੀ ਆਪਣੀ ਖ਼ਾਸ ਅਹਿਮੀਅਤ ਹੈ । ਉਨ੍ਹਾਂ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ , ਸੇਵਾ - ਸਿਮਰਨ ਕਰਨ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਸੱਚਾਈ , ਨਿਮਰਤਾ , ਆਪਸੀ ਭਾਈਚਾਰੇ ਅਤੇ ਬਰਾਬਰਤਾ ਦੇ ਮਾਰਗ ’ ਤੇ ਚੱਲਣ ਲਈ ਪ੍ਰੇਰਿਆ । ਇਸ ਮੌਕੇ ਸਕੂਲ ਦੇ ਸਮੂਹ ਐੱਚ . ਓ . ਡੀ . ਸਾਹਿਬਾਨ , ਮੈਡਮ ਪਰਿਭਾਸ਼ਾ , ਮੈਡਮ ਮੋਨਿਕਾ , ਮੈਡਮ ਸੰਗੀਤਾ , ਅਰਵਿੰਦਰ ਸਿੰਘ , ਗੁਰਜੀਤ ਸਿੰਘ , ਸੰਗੀਤ ਅਧਿਆਪਕਾ ਰੁਪਿੰਦਰ ਕੌਰ ਸਮੇਤ ਸਮੂਹ ਟੀਚਿੰਗ ਅਤੇ ਨਾਨ - ਟੀਚਿੰਗ ਸਟਾਫ਼ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24