24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਦਕੀ, 24 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਮੁੱਦਕੀ, 24 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਸਰਵਣ ਕਰਦਿਆਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਰੂਹਾਨੀ ਰੰਗ ਵਿਚ ਰੰਗਿਆ ਰਿਹਾ। ਇਸ ਮੌਕੇ ਢਾਡੀ ਜਥੇ ਵਲੋਂ ਗੁਰੂ ਸਾਹਿਬਾਨ ਦੀ ਜੀਵਨੀ, ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਜੋਸ਼ੀਲੀਆਂ ਵਾਰਾਂ ਪੇਸ਼ ਕੀਤੀਆਂ ਗਈਆਂ। ਢਾਡੀ ਜਥੇ ਦੀਆਂ ਇਨ੍ਹਾਂ ਵਾਰਾਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ, ਸੱਚ ਅਤੇ ਕੁਰਬਾਨੀ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਬਰਾੜ ਅਤੇ ਮੈਨੇਜਰ ਗੁਰਜੰਟ ਸਿੰਘ ਲੋਹਾਮ ਦੀ ਅਗਵਾਈ ਹੇਠ ਜਥੇਦਾਰ ਪਰਮਜੀਤ ਸਿੰਘ ਸਰਾ ਖ਼ਾਲਸਾ, ਬਾਬਾ ਅਤਾਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਠਜੋੜ ਤੋਂ ਬਾਅਦ ਪੰਜਾਬ ’ ਚ ਅਕਾਲੀ - ਭਾਜਪਾ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ - ਸੁਖਵਿੰਦਰ ਸਿੰਘ ਜੌੜਾ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24