‘ ਰੰਗਲਾ ਪੰਜਾਬ ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ 26 ਨਵੰਬਰ ਦੀ ਰੈਲੀ ’ ਚ ਵੱਡਾ ਇਕੱਠ ਹੋਵੇਗਾ - ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ
ਮੁੱਦਕੀ, 24 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਨੂੰ ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਦੇ ਉਦੇਸ਼ ਨਾਲ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਿਆਸੀ ਅਤੇ ਸਮਾਜਿਕ ਦਿਸ਼ਾ ਵਿਚ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਰਕਾਰ ਦੀਆਂ ਨੀਤੀਆਂ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ।
ਮੁੱਦਕੀ, 24 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਨੂੰ ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਦੇ ਉਦੇਸ਼ ਨਾਲ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਿਆਸੀ ਅਤੇ ਸਮਾਜਿਕ ਦਿਸ਼ਾ ਵਿਚ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸਰਕਾਰ ਦੀਆਂ ਨੀਤੀਆਂ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਪੰਜਾਬ ਭਰ ਦੇ ਲੋਕਾਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਗੁਰਪ੍ਰੀਤ ਸਿੰਘ ਸੇਖੋਂ ਨੇ ਭਗਵੰਤ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਸੜਕ ਸੁਰੱਖਿਆ ਫੋਰਸ, ਆਮ ਆਦਮੀ ਕਲੀਨਿਕ, ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਨੂੰ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਅਹਿਮ ਫ਼ੈਸਲੇ ਲਏ ਹਨ। ਅੰਤ ਵਿਚ ਸੇਖੋਂ ਨੇ ਕਿਹਾ ਕਿ 26 ਨਵੰਬਰ ਦੀ ਮੋਗਾ ਮਹਾਂ ਰੈਲੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਵਰਕਰਾਂ ਅਤੇ ਸਮਰਥਕਾਂ ਨੂੰ ਇੱਕਜੁੱਟ ਕਰਨ ਦਾ ਅਹਿਮ ਮੌਕਾ ਹੋਵੇਗੀ। ਉਨ੍ਹਾਂ ਨੇ ਪਾਰਟੀ ਦੇ ਸਮੂਹ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਸ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।