25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ- ਸੁਖਵਿੰਦਰ ਸਿੰਘ ਸੰਧੂ

ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਚਾਹੁੰਦੇ ਹਨ ਜੋ ਕਿ ਗਠਜੋੜ ਦੀ ਸਰਕਾਰ ਆਉਣ ਤੇ ਹੀ ਸੰਭਵ ਹੈ।ਉਹਨਾ ਕਿਹਾ ਕਿ ਇਹ ਗਠਜੋੜ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਸੁਖਵਿੰਦਰ ਸਿੰਘ ਸੰਧੂ ਨੇ ਹੋਰ ਆਖਿਆ ਕਿ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਹੀ ਦਿਸ਼ਾ ਪ੍ਰਦਾਨ ਕਰਨ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਕੀਤਾ ਗਿਆ ਵਾਅਦਾ ਸਹਾਈ ਸਿੱਧ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੀ ਆਰਥਿਕ ਤਰੱਕੀ ਲਈ ਸਾਂਝੇ ਯਤਨਾਂ ਦਾ ਰਾਹ ਖੋਲ੍ਹੇਗਾ।
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਅਤੇ 56,500 ਰੁਪਏ ਡਰੱਗ ਮਨੀ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਫਿਰੋਜ਼ਪੁਰ ਨੇ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਤੇਜ਼, ਸ਼ੋਰੂਮ ਕੀਤਾ ਸੀਲ
Ad Position 24