ਸਰਹੱਦੀ ਖੇਤਰ ਦੇ ਨੌਜਵਾਨ ਤੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ
ਏ.ਐਨ.ਟੀ.ਐਫ ਦੀ ਟੀਮ ਨੇ ਪਿੰਡ ਦਰੀਏ ਕੇ ਨੇੜਿਓਂ ਕੀਤਾ ਕਾਬੂ
ਮਮਦੋਟ 25 ਨਵੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਫੋਰਸ (ਏ. ਐਨ.
ਮਮਦੋਟ 25 ਨਵੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਫੋਰਸ (ਏ.ਐਨ.ਟੀ.ਐਫ) ਨੇ ਵੱਡੀ ਕਾਰਵਾਈ ਕਰਦਿਆਂ ਮਮਦੋਟ ਦੇ ਸਰਹੱਦੀ ਖੇਤਰ ਨਾਲ ਸਬੰਧਤ ਇਕ ਨੌਜਵਾਨ ਨੂੰ 1 ਕਿਲੋ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਪਿੰਡ ਹਜਾਰਾ ਸਿੰਘ ਵਾਲਾ ਵਜੋਂ ਦੱਸੀ ਗਈ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਏ.ਐਨ.ਟੀ.ਐਫ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਏ.ਐਨ.ਟੀ.ਐਫ ਦੇ ਏ.ਆਈ.ਜੀ ਗੁਰਵਿੰਦਰ ਪਾਲ ਸਿੰਘ ਅਤੇ ਡੀ.ਐੱਸ.ਪੀ ਪ੍ਰਿਥੀਪਾਲ ਸਿੰਘ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਪੁਲਿਸ ਪਾਰਟੀ ਵਲੋਂ ਮਮਦੋਟ ਇਲਾਕੇ ਦੇ ਪਿੰਡ ਦਰੀਏ ਕੇ ਵਿਖੇ ਗਸ਼ਤ ਕਰਦਿਆਂ ਮੁਖ਼ਬਰ ਦੀ ਇਤਲਾਹ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਵਿਚ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪੈਕੇਟ ਹੈਰੋਇਨ ਬਰਾਮਦ ਹੋਇਆ। ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ ਕਰਨ ’ਤੇ ਇਹ 1 ਕਿਲੋ 20 ਗ੍ਰਾਮ ਪਾਈ ਗਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।