ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸੇ ’ਚ 20 ਸਾਲਾ ਨੌਜਵਾਨ ਦੀ ਮੌਤ
ਸੋਢੀ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਿਲਾ ਰਾਮ ਦੇ ਅਮਰਜੀਤ ਸਿੰਘ ਸੋਢੀ ਦੇ ਪੋਤਰੇ ਜਸਕਰਨ ਸਿੰਘ ਸੋਢੀ (ਕਰੀਬ 20 ਸਾਲ) ਦੀ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਿਲਾ ਰਾਮ ਦੇ ਅਮਰਜੀਤ ਸਿੰਘ ਸੋਢੀ ਦੇ ਪੋਤਰੇ ਜਸਕਰਨ ਸਿੰਘ ਸੋਢੀ (ਕਰੀਬ 20 ਸਾਲ) ਦੀ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸੇ ਵਿਚ ਪਰਿਵਾਰ ਦੇ ਦੋ ਹੋਰ ਮੈਂਬਰ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਸਕਰਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਉਸ ਨਾਲ ਜੁੜੀਆਂ ਹੋਈਆਂ ਸਨ। ਅਜੇ ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖਣ ਵਾਲੇ ਪੁੱਤਰ ਦਾ ਇਸ ਤਰ੍ਹਾਂ ਅਚਾਨਕ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।