25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬੈਂਕ ਵਲੋਂ ਸੀਲ ਕੀਤਾ ਗਰੀਬ ਮਜ਼ਦੂਰ ਦਾ ਮਕਾਨ ਖੁਲ੍ਹਵਾ ਕੇ ਮੁੜ ਕਬਜ਼ਾ ਦਿਵਾਇਆ ਮਤੜ ਹਿਠਾੜ ਵਿਖੇ ਕਿਸਾਨ-ਮਜ਼ਦੂਰ ਆਗੂਆਂ ਦੀ ਭਰਵੀਂ ਮੀਟਿੰਗ, ਬੈਂਕ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੂੰ ਮੁੜ ਕਾਰਵਾਈ ਕਰਨ ’ਤੇ ਘਿਰਾਓ ਦੀ ਚਿਤਾਵਨੀ

ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ-ਮਜ਼ਦੂਰ ਆਗੂਆਂ ਦੀ ਭਰਵੀਂ ਮੀਟਿੰਗ ਪਿੰਡ ਮਤੜ ਹਿਠਾੜ ਵਿਖੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਗਰੀਬ ਮਜ਼ਦੂਰ ਪਰਿਵਾਰ ਨਾਲ ਹੋਈ ਕਾਰਵਾਈ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ-ਮਜ਼ਦੂਰ ਆਗੂਆਂ ਦੀ ਭਰਵੀਂ ਮੀਟਿੰਗ ਪਿੰਡ ਮਤੜ ਹਿਠਾੜ ਵਿਖੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਗਰੀਬ ਮਜ਼ਦੂਰ ਪਰਿਵਾਰ ਨਾਲ ਹੋਈ ਕਾਰਵਾਈ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਮਾਦੀ ਕੇ ਨੇ ਦੱਸਿਆ ਕਿ ਪਿੰਡ ਮਤੜ ਉਤਾੜ ਦੇ ਗਰੀਬ ਮਜ਼ਦੂਰ ਦੇ ਮਕਾਨ ਨੂੰ ਬੈਂਕ ਅਧਿਕਾਰੀਆਂ ਵਲੋਂ ਕੁਰਕ ਕਰਕੇ ਸੀਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪਰਿਵਾਰ ਨੂੰ ਘਰੋਂ ਬੇਘਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਨੂੰ ਦੇਖਦਿਆਂ ਜਥੇਬੰਦੀ ਵਲੋਂ ਕੁੱਝ ਦਿਨ ਪਹਿਲਾਂ ਵੀਡੀਓ ਰਾਹੀਂ ਬੈਂਕ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਗਰੀਬ ਪਰਿਵਾਰ ਨੂੰ ਮਕਾਨ ਦਾ ਕਬਜ਼ਾ ਵਾਪਸ ਦਿੱਤਾ ਜਾਵੇ, ਤਾਂ ਜੋ ਪਰਿਵਾਰ ਨੂੰ ਠੰਢ ਦੇ ਮੌਸਮ ਵਿਚ ਰਿਹਾਇਸ਼ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੋਸ਼ ਲਾਇਆ ਕਿ ਜਥੇਬੰਦੀ ਦੀ ਚੇਤਾਵਨੀ ਦੇ ਬਾਵਜੂਦ ਬੈਂਕ ਅਧਿਕਾਰੀਆਂ ਅਤੇ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਮਕਾਨ ਦਾ ਜਿੰਦਰਾ ਤੋੜਿਆ ਅਤੇ ਗਰੀਬ ਮਜ਼ਦੂਰ ਪਰਿਵਾਰ ਨੂੰ ਮੁੜ ਮਕਾਨ ਦਾ ਕਬਜ਼ਾ ਦਿਵਾਇਆ। ਕਿਸਾਨ ਆਗੂਆਂ ਨੇ ਬੈਂਕ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁੜ ਮਕਾਨ ਦੀ ਕੁਰਕੀ ਕਰਨ, ਸੀਲ ਕਰਨ ਜਾਂ ਵਿਕਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿੰਡ ਵਾਸੀਆਂ ਅਤੇ ਜਥੇਬੰਦੀ ਵਲੋਂ ਸਬੰਧਿਤ ਬੈਂਕ ਟੀਮ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਅਤੇ ਬੈਂਕ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਰੀਬ ਮਜ਼ਦੂਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਥੇਬੰਦੀ ਅਜਿਹੇ ਮਾਮਲਿਆਂ ਵਿਚ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਫੁੰਮਣ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਸ਼ਾਮ ਲਾਲ, ਕ੍ਰਿਸ਼ਨ ਲਾਲ, ਜੋਰਾ ਸਿੰਘ, ਕਸ਼ਮੀਰ ਸਿੰਘ, ਜੰਗੀਰ ਸਿੰਘ, ਕਾਲਾ ਸਿੰਘ, ਬਾਜ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਸੁਬਾ ਸਿੰਘ ਅਤੇ ਕਪੂਰ ਸਿੰਘ ਸਮੇਤ ਹੋਰ ਕਿਸਾਨ-ਮਜ਼ਦੂਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਲੇਗਾ ਸਥਿਰ ਅਤੇ ਮਜ਼ਬੂਤ ਸ਼ਾਸਨ - ਅਭਿਸ਼ੇਕ ਧਵਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ’ਚ ਕਾਂਗਰਸ ਅਤੇ ‘ਆਪ’ ਦਾ ਹੋਵੇਗਾ ਸਫ਼ਾਇਆ-ਹੀਰੋ ਸੂਬੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ...
Ad Position 24