25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੋਗਿੰਦਰ ਪਾਲ ਭਾਟਾ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਵਕੀਲ ਭਾਈਚਾਰੇ ਤੋਂ ਮੰਗਿਆ ਸਮਰਥਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਸੋਢੀ ਨੇ ਕਿਹਾ, ਕਾਂਗਰਸ ਵਲੋਂ ਟਿਕਟ ਮਿਲਣ ’ਤੇ ਜੋਗਿੰਦਰ ਪਾਲ ਭਾਟਾ ਨੂੰ ਵਕੀਲ ਭਾਈਚਾਰੇ ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ

ਗੁਰੂਹਰਸਹਾਏ 25 ਨਵੰਬਰ (ਕਪਿਲ ਕੰਧਾਰੀ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਗੁਰੂਹਰਸਹਾਏ ਵਿਚ ਟਿਕਟ ਦੇ ਦਾਅਵੇਦਾਰਾਂ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਪਹੁੰਚ ਕੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਗੁਰੂਹਰਸਹਾਏ 25 ਨਵੰਬਰ (ਕਪਿਲ ਕੰਧਾਰੀ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਗੁਰੂਹਰਸਹਾਏ ਵਿਚ ਟਿਕਟ ਦੇ ਦਾਅਵੇਦਾਰਾਂ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਪਹੁੰਚ ਕੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ। ਇਸ ਮੌਕੇ ਜੋਗਿੰਦਰ ਪਾਲ ਭਾਟਾ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੀ ਸਿਆਸੀ ਇੱਛਾ ਅਤੇ ਹਲਕੇ ਵਿਚ ਲੋਕਾਂ ਦੀ ਸੇਵਾ ਕਰਨ ਦੇ ਉਦੇਸ਼ ਸਾਂਝੇ ਕੀਤੇ। ਉਨ੍ਹਾਂ ਵਲੋਂ ਵਕੀਲ ਭਾਈਚਾਰੇ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਨੂੰ ਮਜ਼ਬੂਤ ਕਰਨ ਅਤੇ ਸਮਰਥਨ ਹਾਸਲ ਕਰਨ ਲਈ ਯਤਨ ਕੀਤੇ ਗਏ। ਇਸ ਮੌਕੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਪ੍ਰਧਾਨ ਸੁਖਚੈਨ ਸਿੰਘ ਸੋਢੀ ਨੇ ਜੋਗਿੰਦਰ ਪਾਲ ਭਾਟਾ ਨੂੰ ਭਰੋਸਾ ਦਿਵਾਇਆ ਕਿ ਜੇਕਰ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਚੋਣ ਲੜਨ ਲਈ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਖ਼ੁਦ ਅਤੇ ਵਕੀਲ ਭਾਈਚਾਰਾ ਉਨ੍ਹਾਂ ਦਾ ਪੂਰਨ ਸਮਰਥਨ ਕਰਨਗੇ। ਇਸ ਮੌਕੇ ਜੋਗਿੰਦਰ ਪਾਲ ਭਾਟਾ ਨੇ ਸਮੂਹ ਵਕੀਲ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਕਿ ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਗੁਰੂਹਰਸਹਾਏ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀਆਂ ਜੋ ਸਮੱਸਿਆਵਾਂ ਹੋਣਗੀਆਂ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਇਆ ਜਾਵੇਗਾ ਇਸ ਮੁਲਾਕਾਤ ਨੂੰ ਜੋਗਿੰਦਰ ਪਾਲ ਭਾਟਾ ਵਲੋਂ ਆਪਣੀ ਸਿਆਸੀ ਦਾਅਵੇਦਾਰੀ ਦੇ ਹੱਕ ਵਿਚ ਵੱਖ-ਵੱਖ ਵਰਗਾਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਹਲਕਾ ਗੁਰੂਹਰਸਹਾਏ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਦਾਅਵੇਦਾਰਾਂ ਵਿਚਕਾਰ ਸਰਗਰਮੀਆਂ ਲਗਾਤਾਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ, ਆਮ ਜਨਜੀਵਨ ਪ੍ਰਭਾਵਿਤ ਅਗਲੀ ਖ਼ਬਰ ਅੱਜ ਬੰਦ ਰਹੇਗੀ ਬਿਜਲੀ ਸਪਲਾਈ
Ad Position 24